ਫਤਹਿਗੜ੍ਹ ਸਾਹਿਬ : ਪੰਜਾਬ ਦੇ ਝੋਨੇ ਦੀ ਬਿਜਾਈ ਚੱਲ ਰਹੀ ਹੈ। ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੇ ਵੱਲੋਂ ਕਿਸਾਨਾਂ ਨੂੰ ਮੋਟਰਾਂ ਦੀ ਅੱਠ ਘੰਟੇ ਨਿਰਵਿਘਨ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਬਲਾਕ ਅਮਲੋਹ ਦੇ ਵਿੱਚ ਕਿਸਾਨਾਂ ਵੱਲੋਂ ਅੱਠ ਘੰਟੇ ਬਿਜਲੀ ਨਾ ਮਿਲਣ ਦੀ ਗੱਲ ਕਹੀ ਜਾ ਰਹੀ ਹੈ। ਜਿਸਦੇ ਰੋਸ ਵਜੋਂ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਦੇ ਖਿਲਾਫ ਨਾਅਰੇਬਾਜੀ ਕੀਤੀ।
ਇਹ ਵੀ ਪੜ੍ਹੋ:Agricultural Laws: 2024 ਤਕ ਵੀ ਜਾ ਸਕਦਾ ਹੈ ਸਾਡਾ ਸੰਘਰਸ਼: ਕਿਸਾਨ ਆਗੂ
ਜਿਥੇ ਪਹਿਲਾਂ ਤੇਜ਼ ਹਨ੍ਹੇਰੀ ਦੇ ਕਾਰਨ ਬਿਜਲੀ ਨਹੀਂ ਆਈ ਉੱਥੇ ਹੀ ਹੁਣ ਬਿਜਲੀ ਬੋਰਡ ਦੇ ਵੱਲੋਂ ਵੀ ਉਨ੍ਹਾਂ ਨੂੰ 8 ਘੰਟੇ ਬਿਜਲੀ ਦੇਣ ਦੀ ਬਜਾਏ 4 ਤੋਂ 5 ਘੰਟੇ ਹੀ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਜਲਦ ਦਰੁਸਤ ਕੀਤਾ ਜਾਵੇ ਕਿਸਾਨਾਂ ਨੂੰ 8 ਘੰਟੇ ਦੀ ਬਜਾਏ 9 ਘੰਟੇ ਬਿਜਲੀ ਦਿੱਤੀ ਜਾਵੇ ਜੇਕਰ ਇਸਦਾ ਹੱਲ ਨਾ ਕੀਤਾ ਗਿਆ ਤਾਂ ਉਨ੍ਹਾਂ ਦੇ ਵੱਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ।