ਸ਼੍ਰੀ ਫਤਿਹਗੜ੍ਹ ਸਾਹਿਬ: ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਫਤਹਿਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ਤੋਂ ਵੱਡਾ ਕਾਰਾਂ ਦਾ ਕਾਫ਼ਲਾ ਦਿੱਲੀ ਨੂੰ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਉਹ ਦਿੱਲੀ ਜਾ ਰਹੇ ਹਨ। ਜਿਸ ਨਾਲ ਕਿਸਾਨੀ ਸੰਘਰਸ਼ ਹੋਰ ਵੀ ਮਜ਼ਬੂਤ ਹੋਵੇਗਾ। ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਤਿੰਨੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਹ ਦਿੱਲੀ ਵਿੱਚ ਧਰਨਾ ਜਾਰੀ ਰੱਖਣਗੇ ਅਤੇ ਜਿਸ ਤਰ੍ਹਾਂ ਵੀ ਸੰਯੁਕਤ ਕਿਸਾਨ ਮੋਰਚੇ ਦੀ ਕਾਲ ਹੋਵੇਗੀ ਉਹ ਉਸੇ ਤਰ੍ਹਾਂ ਹੀ ਕਰਨਗੇ। ਉਨ੍ਹਾਂ ਨੇ ਕਿਹਾ ਕਿ ਅੱਜ ਕਰੀਬ ਚਾਰ ਸੌ ਕਾਰਾਂ ਦਾ ਕਾਫ਼ਲਾ ਦਿੱਲੀ ਨੂੰ ਰਵਾਨਾ ਹੋਇਆ ਹੈੈ। ਉਨ੍ਹਾਂ ਵੱਲੋਂ ਕੋਰੋਨਾ ਦੀਆਂ ਗਾਈਡਲਾਈਨ ਨੂੰ ਦੇਖਦੇ ਹੋਏ ਗੱਡੀ ਦੇ ਵਿੱਚ ਘੱਟ ਗਿਣਤੀ ਕਿਸਾਨ ਲੈਕੇ ਜਾਏ ਜਾ ਰਹੇ ਹਨ।
ਇੱਥੇ ਦੱਸ ਦਈਏ ਕਿ ਕਾਨੂੰਨਾਂ ਨੂੰ ਲੈਕੇ ਕੇਂਦਰ ਤੇ ਕਿਸਾਨਾਂ ਵਿਚਕਾਰ ਕਰੀਬ 11 ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕਿਸਾਨਾਂ ਦੀ ਸਮੱਸਿਆ ਦਾ ਹੱਲ ਕੱਢਣ ਚ ਕੇਂਦਰ ਨਾਕਾਮ ਸਾਬਿਤ ਹੋਈ ਹੈ।ਇਨਾਂ ਮੀਟਿੰਗਾਂ ਤੋਂ ਬਾਅਦ ਕਿਸਾਨਾਂ ਵਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ।ਕਿਸਾਨਾਂ ਦਾ ਕਹਿਣੈ ਕਿ ਜਿੰਨਾਂ ਸਮਾਂ ਉਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਵਾਪਸ ਨਹੀਂ ਪਰਤਣਗੇ ਜਦਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਗੱਲਬਾਤ ਦੇ ਨਾਲ ਮਸਲੇ ਦਾ ਹੱਲ ਕੱਢਣ ਦੇ ਲਈ ਕਹਿ ਰਹੀ ਹੈ ਤੇ ਨਾਲ ਹੀ ਧਰਨਾ ਖਤਮ ਕਰਨ ਲਈ ਵੀ ਕਿਹਾ ਜਾ ਰਿਹਾ ਹੈ।
ਇਹ ਵੀ ਪੜੋ:ਜਾਨ ਬਚਾਉਣ ਲਈ ਗੁਰੂਘਰਾਂ ਦੀ ਓਟ ਲੈ ਰਹੇ ਹਨ ਦਿੱਲੀ ਦੇ ਲੋਕ