ਸ੍ਰੀ ਫਤਿਹਗੜ੍ਹ ਸਾਹਿਬ: ਸੋਸ਼ਲ ਮੀਡੀਆ 'ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਭੋਰਾ ਸਾਹਿਬ ਵਿਚ ਆਪਣੀ ਮੰਗੇਤਰ ਨਾਲ ਮੱਥਾ ਟੇਕਣ ਆਏ ਨੌਜਵਾਨ ਨਾਲ ਕੀਤੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਈ ਸੀ। ਇਸ ਮਾਮਲੇ ਦੀ ਜਾਂਚ ਲਈ ਨੌਜਵਾਨ ਦੇ ਪਰਿਵਾਰ ਨੇ ਪੁਲਿਸ ਮਾਮਲਾ ਦਰਜ ਕਰਵਾਇਆ ਹੈ।
ਉਧਰ ਸ਼੍ਰੋਮਣੀ ਕਮੇਟੀ ਨੇ ਵੀ ਗੁਰਦੁਆਰਾ ਸਾਹਿਬ ਦੀ ਮਰਿਆਦਾ ਭੰਗ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ ਦੇ ਦਿੱਤੀ ਹੈ। ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਫਤਿਹਗੜ੍ਹ ਸਾਹਿਬ ਪੁਲਿਸ ਨੇ 3 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਜ਼ਮਾਨਤ 'ਤੇ ਬਾਹਰ ਹਨੀਪ੍ਰੀਤ ਨੂੰ ਝਟਕਾ, ਹਿੰਸਾ ਭੜਕਾਉਣ ਦੇ ਮਾਮਲੇ 'ਚ ਦੋਸ਼ ਤੈਅ
ਥਾਣਾ ਫ਼ਤਹਿਗੜ੍ਹ ਸਾਹਿਬ ਦੇ ਐਡੀਸ਼ਨਲ ਮੁਖੀ ਅਜਮੇਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੇ ਸਬੰਧ ਵਿਚ ਜਸਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਕੀਤੀ ਜਾਵੇਗੀ।
ਵਾਇਰਲ ਵੀਡੀਓ ਵਿੱਚ ਕੁੱਝ ਸਿੱਖ ਨੌਜਵਾਨ ਜਸਪ੍ਰੀਤ ਸਿੰਘ ਨਾਲ ਬਦਤਮੀਜ਼ੀ ਕਰ ਦਿਖਾਈ ਦੇ ਰਹੇ ਹਨ ਅਤੇ ਉਸ ਦੇ ਪਰਿਵਾਰ ਮੈਂਬਰਾਂ ਨਾਲ ਗੱਲ ਕਰਨ ਤੋਂ ਬਾਅਦ ਉਹ ਸਿੱਖ ਨੌਜਵਾਨ ਜਸਪ੍ਰੀਤ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੰਦੇ ਹਨ।