ਫ਼ਤਿਹਗੜ੍ਹ ਸਾਹਿਬ: ਕੋਰੋਨਾ ਵੈਕਸੀਨ ਦੀ ਡੋਜ਼ ਲੈਣ ਐਸਐਸਪੀ ਅਮਨੀਤ ਕੌਂਡਲ ਨੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿੱਚ ਸ਼ੁਰੂਆਤ ਕਰਦਿਆਂ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ ਆਪਣੇ ਲਗਵਾਈ। ਉਨ੍ਹਾਂ ਕਿਹਾ ਕਿ ਮੇਰੇ ਨਾਲ ਫ਼ਤਿਹਗੜ੍ਹ ਸਾਹਿਬ ਪੁਲਿਸ ਦੇ 20 ਅਫਸਰਾਂ ਸਮੇਤ ਕਈ ਹੋਰ ਅਫਸਰਾਂ ਵੀ ਪਹਿਲੀ ਡੋਜ ਲਗਵਾਈ। ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਹੈ ਕਿ ਇਹ ਇੱਕ ਨੋਰਮਲ ਵੈਕਸੀਨ ਹੈ ਸਾਨੂੰ ਡੋਜ ਲੈਣ ਸਮੇਂ ਕੋਈ ਤਕਲੀਫ ਨਹੀਂ ਹੋਵੇਗੀ।
ਉਨ੍ਹਾਂ ਕਿਹਾ ਕਿ ਮੈਂਨੂੰ ਡੋਜ ਲੈਣ ਤੋਂ ਬਾਅਦ ਬਿਲਕੁਲ ਵੀ ਪੈਨ ਨਹੀਂ ਹੋਈ ਅਤੇ ਮੈਂ ਸਾਰੇ ਫਰੰਟ ਵਰਕਰਾਂ ਨੂੰ ਇਹ ਅਪੀਲ ਕਰਨਾ ਚਾਹੁੰਦੀ ਹਾਂ ਕਿ ਉਹ ਆਪ ਅੱਗੇ ਆਉਣ ਤੇ ਪਹਿਲੀਂ ਡੋਜ ਲੈਣ ਤੇ 28 ਦਿਨ ਬਾਅਦ ਦੂਜੀ ਡੋਜ ਲੈਣ। ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨ ਨੂੰ ਵੱਧ ਤੋਂ ਵੱਧ ਸਫ਼ਲ ਬਣਾਈਏ ਅਤੇ ਕੋਰੋਨਾ ਵਰਗੀ ਬਿਮਾਰੀ ਦਾ ਖਾਤਮਾ ਕਰੀਏ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਬਣੀ ਵੈਕਸੀਨ ਦੀ ਸੁਰੱਖਿਅਤ ਹੈ ਅਤੇ ਵਿਸ਼ਵਾਸ ਰੱਖੋ ਅਫ਼ਵਾਹਾਂ ਤੋਂ ਸੁਚੇਤ ਰਹੋ ਕੋਰੋਨਾ ਹਦਾਇਤਾਂ ਦੀ ਪਾਲਣਾ ਕਰੋ।