ਫਤਿਹਗੜ੍ਹ ਸਾਹਿਬ: ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਅਜਿਹੇ ਹੀ ਨਸ਼ੇ ਤਸਕਰੀ ਦੇ ਮਾਮਲੇ ਵਿੱਚ ਫਤਿਹਗੜ੍ਹ ਸਾਹਿਬ ਪੁਲਿਸ ਅਤੇ ਆਬਕਾਰੀ ਵਿਭਾਗ ਨੇ 7 ਲੱਖ ਰੁਪਏ ਦੀ ਅੰਦਾਜ਼ਨ ਕੀਮਤ ਵਾਲੀਆਂ ਭਾਰਤ ਵਿਚ ਬਣੀ ਵਿਦੇਸ਼ੀ ਸ਼ਰਾਬ ਦੀਆਂ 300 ਪੇਟੀਆਂ ਜ਼ਬਤ (Fatehgarh Sahib Police seized 300 cases of liquor) ਕੀਤੀਆਂ ਹਨ। ਜੋ ਕਿ ਤਸਕਰੀ ਰਾਹੀਂ ਚੰਡੀਗੜ੍ਹ ਤੋਂ ਪੰਜਾਬ ਲਿਆਂਦੀਆਂ ਗਈਆਂ ਸਨ।
ਆਬਕਾਰੀ ਵਿਭਾਗ ਵੱਲੋਂ ਇੱਕ ਸੂਚਨਾ 'ਤੇ ਕਾਰਵਾਈ ਕੀਤੀ:- ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਇੱਕ ਸੂਚਨਾ 'ਤੇ ਕਾਰਵਾਈ ਕਰਦਿਆਂ ਸੋਮਵਾਰ ਦੇਰ ਸ਼ਾਮ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਮਾਧੋਪੁਰ ਨੇੜੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਕੈਂਟਰ ਨੰਬਰ ਪੀ.ਬੀ.03 ਬੀ.ਐਚ.1683 ਨੂੰ ਰੋਕਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਗੱਡੀ ਵਿੱਚੋਂ ਆਈ.ਐੱਮ.ਐੱਫ.ਐੱਲ. ਦੀਆਂ 300 ਪੇਟੀਆਂ ਜਿਨ੍ਹਾਂ ‘ਤੇ ‘ਸਿਰਫ ਚੰਡੀਗੜ੍ਹ 'ਚ ਵਿਕਰੀ ਲਈ’ ਲਿਖਿਆ ਹੋਇਆ ਸੀ,ਬਰਾਮਦ ਕੀਤੀਆਂ ਗਈਆਂ।
ਪੇਟੀਆਂ ਵਿੱਚੋਂ ਤਿੰਨ ਵੱਖ-ਵੱਖ ਬ੍ਰਾਂਡਾਂ ਦੀ ਸ਼ਰਾਬ:- ਇੰਨ੍ਹਾਂ ਪੇਟੀਆਂ ਵਿੱਚੋਂ ਤਿੰਨ ਵੱਖ-ਵੱਖ ਬ੍ਰਾਂਡਾਂ ਦੀ ਸ਼ਰਾਬ, '999' ਬ੍ਰਾਂਡ ਦੀ ਬੋਤਲ ਐਮਪਾਇਰ ਅਲਕੋਬਰੇਵ, ਪਲਾਟ ਨੰ. 58 ਇੰਡਸਟਰੀਅਲ ਏਰੀਆ ਚੰਡੀਗੜ੍ਹ ਅਤੇ 'ਨੈਨਾ' ਬ੍ਰਾਂਡ ਦੀਆਂ ਬੋਤਲਾਂ ਰੌਕ ਐਂਡ ਸਟੌਰਮ ਬੋਟਲਿੰਗ ਪਲਾਂਟ, ਪਲਾਟ ਨੰ. 214, ਇੰਡਸਟਰੀਅਲ ਏਰੀਆ ਚੰਡੀਗੜ੍ਹ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਇੱਕ ਵਿਅਕਤੀ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜੋ:- ਨਸ਼ੇ ਨੂੰ ਰੋਕਣ ਲਈ ਤਿਆਰ ਪੰਜਾਬ ਸਰਕਾਰ, ਨਸ਼ਾ ਤਸਕਰਾਂ ਦੀਆਂ ਜਾਇਦਾਦ ਕੁਰਕ ਕਰਨ ਦੇ ਹੁਕਮ