ਫ਼ਤਹਿਗੜ੍ਹ ਸਾਹਿਬ: ਸਥਾਨਕ ਪੁਲਿਸ ਨੇ ਕਤਲ ਦਾ ਮਾਮਲਾ ਨੂੰ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਲਿਆ ਹੈ। ਜਾਣਕਾਰੀ ਦਿੰਦਿਆ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਦੱਸਿਆ ਕਿ ਐਤਵਾਰ ਨੂੰ ਸਵੇਰੇ ਬਸੀ ਪਠਾਣਾ ਥਾਣੇ ਦੇ ਮੁੱਖ ਅਫ਼ਸਰ ਮਨਪ੍ਰੀਤ ਸਿੰਘ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਰਾਮਪੁਰ ਕਲੇਰਾਂ ਵਿਖੇ ਪਰਮਜੀਤ ਸਿੰਘ ਦਾ ਕਤਲ ਹੋ ਗਿਆ ਹੈ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਰਾਮਪੁਰ ਕਲੇਰਾਂ ਦੇ ਪੂਰੇ ਪਿੰਡ ਵਾਸਿਆਂ ਦੇ ਬਿਆਨ 'ਤੇ ਮੁਕੱਦਮਾ ਨੰਬਰ 127, 302, 120-ਬੀ, 34 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਬਰੀਕੀ ਨਾਲ ਤਫਤੀਸ਼ ਕਰਕੇ ਪੁਲਿਸ ਨੇ 24 ਘੰਟਿਆ ਵਿੱਚ ਦੋਸ਼ੀ ਮਨਿੰਦਰ ਸਿੰਘ, ਪਰਵਿੰਦਰ ਸਿੰਘ, ਸੰਨੀ ਅਤੇ ਕੁਲਦੀਪ ਕੌਰ ਪਤਨੀ ਪਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਕਤਲ ਵਿੱਚ ਵਰਤਿਆ ਗਿਆ ਹਥਿਆਰ ਡੇਕ ਦਾ ਡੰਡਾ ਅਤੇ ਮੋਟਰ ਸਾਈਕਲ ਵੀ ਬਰਾਮਦ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਇਹ ਕਤਲ ਮ੍ਰਿਤਕ ਪਰਮਜੀਤ ਸਿੰਘ ਦੀ ਪਤਨੀ ਵੱਲੋਂ ਆਪਣੇ ਪਤੀ ਤੋਂ ਤੰਗ ਆ ਕੀਤਾ ਗਿਆ। ਮ੍ਰਿਤਕ ਹਰ ਰੋਜ਼ ਸ਼ਰਾਬ ਪੀ ਆਪਣੀ ਪਤਨੀ ਕੁਲਦੀਪ ਕੌਰ ਨਾਲ ਲੜਾਈ-ਝਗੜਾ ਕਰਦਾ ਰਹਿੰਦਾ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਕੁਲਦੀਪ ਕੌਰ ਨੇ ਇਸ ਘਟਨਾ ਨੂੰ ਅਜਾਮ ਦਿੱਤਾ।