ETV Bharat / state

ਫ਼ਤਿਹਗੜ੍ਹ ਸਾਹਿਬ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਦੀ ਮੌਤ

author img

By

Published : Jun 25, 2020, 10:40 AM IST

Updated : Jun 25, 2020, 11:19 AM IST

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ ਦੀ ਆਪਸੀ ਲੜਾਈ ਕਾਰਨ ਗੋਲੀਆਂ ਚੱਲਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ 4 ਵਿਅਕਤੀ ਜ਼ਖ਼ਮੀ ਹੋ ਗਏ ਹਨ।

Firing case in fatehgarh sahib over land dispute
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਦੀ ਮੌਤ

ਸ੍ਰੀ ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ ਦੇ ਪਿੰਡ ਚਨਾਰਥਲ ਖੁਰਦ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ ਦੀ ਆਪਸੀ ਲੜਾਈ ਕਾਰਨ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਲੜਾਈ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦ ਕਿ 4 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਵੇਖੋ ਵੀਡੀਓ

ਸਿਵਲ ਹਸਪਤਾਲ 'ਚ ਇਲਾਜ ਅਧੀਨ ਜ਼ਖ਼ਮੀ ਜਗਤਾਰ ਸਿੰਘ ਨੇ ਦੱਸਿਆ ਕਿ ਪਿੰਡ ਦੀ 18 ਫੁੱਟ ਸ਼ਾਮਲਾਟ ਜ਼ਮੀਨ 'ਤੇ ਨਜਾਇਜ਼ ਕਬਜੇ ਦੇ ਵਿਵਾਦ ਨੂੰ ਲੈ ਕੇ ਕੁੱਝ ਵਿਅਕਤੀਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਚੱਲੀ ਗੋਲੀ ਵਿੱਚ ਕੁਲਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਉਧਰ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਇਸ ਘਟਨਾ ਬਾਰੇ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਰਿਸ਼ਤੇਦਾਰ ਦਾ ਇਸ ਝਗੜੇ ਨਾਲ ਕੋਈ ਸਬੰਧ ਨਹੀਂ ਸੀ। ਉਨ੍ਹਾਂ ਦੱਸਿਆ ਕਿ ਉਹ ਪੰਚਾਇਤ ਦੇ ਨਾਲ ਉਂਝ ਹੀ ਖੜ੍ਹਾ ਸੀ ਪਰ ਹਮਲਾਵਰ ਧਿਰ ਨੇ ਆ ਕੇ ਗੋਲੀਆਂ ਚਲਾ ਦਿੱਤੀਆਂ ਜਿਸ ਵਿੱਚ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਜੰਮੂ ਕਸ਼ਮੀਰ : ਸੋਪੋਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ, 2 ਅੱਤਵਾਦੀ ਢੇਰ

ਮੈਡੀਕਲ ਅਫ਼ਸਰ ਡਾ. ਜੀਵਨ ਜੋਤ ਕੌਰ ਨੇ ਦੱਸਿਆ ਕਿ ਇੱਕ ਵਿਅਕਤੀ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਜਦਕਿ ਸੁਖਵਿੰਦਰ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ ਤੇ ਬਾਕੀ ਜ਼ਖ਼ਮੀ ਇਲਾਜ ਅਧੀਨ ਹਨ।

ਘਟਨਾ ਤੋਂ ਬਾਅਦ ਐਸ.ਪੀ.ਡੀ ਹਰਪਾਲ ਸਿੰਘ ਨੇ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Last Updated : Jun 25, 2020, 11:19 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.