ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਾ ਪੁਤਲਾ ਸਾੜਿਆ। ਪਿਛਲੇ ਸਮੇਂ ਹਰੀਸ਼ ਰਾਵਤ ਦੁਆਰਾ ਪੰਜਾਬ ਕਾਂਗਰਸ ਪ੍ਰਧਾਨ ਤੇ 4 ਕਾਰਜਕਾਰੀ ਪ੍ਰਧਾਨਾਂ ਦੀ ਤੁਲਨਾ ਵਿੱਚ ਵਰਤੇ ਗਏ 'ਪੰਜ ਪਿਆਰੇ' ਸ਼ਬਦ ਦੇ ਵਿਰੋਧ ਵਿੱਚ ਅਕਾਲੀ ਦਲ ਯੂਥ ਵਿੰਗ ਦੁਆਰਾ ਰੋਸ ਪ੍ਰਦਰਸ਼ਨ ਕੀਤਾ ਗਿਆ।
ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਹਲਕਾ ਪ੍ਰਧਾਨ ਜਸ਼ਨਦੀਪ ਸਿੰਘ ਭੱਟੀ ਨੇ ਕਿਹਾ ਕਿ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਚਾਰ ਕਾਰਜਕਾਰੀ ਪ੍ਰਧਾਨਾਂ ਦੀ ਤੁਲਨਾ ਪੰਜ ਪਿਆਰਿਆਂ ਨਾਲ ਕਰਨਾ ਚੰਗੀ ਗੱਲ ਨਹੀਂ ਹੈ। ਜਿਸ ਦੀ ਯੂਥ ਅਕਾਲੀ ਦਲ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹੈ।
ਉਨ੍ਹਾਂ ਮੰਗ ਕੀਤੀ ਕਿ ਜੇਕਰ ਹਰੀਸ਼ ਰਾਵਤ ਦੇ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਤਹਿਤ ਪਰਚਾ ਦਰਜ ਨਾ ਕੀਤਾ ਗਿਆ ਤਾਂ ਇਸ ਦਾ ਨਤੀਜਾ ਹਰੀਸ਼ ਰਾਵਤ ਅਤੇ 5 ਪ੍ਰਧਾਨਾਂ ਨੂੰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਹਰੀਸ਼ ਰਾਵਤ ਅਤੇ 5 ਪ੍ਰਧਾਨਾਂ ਦਾ ਪੰਜਾਬ ਦੇ ਪਿੰਡਾਂ ਵਿਚ ਵੜਨ ਤੇ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋਂ:ਪੰਜਾਬ ਕਾਂਗਰਸ ਕਲੇਸ਼ LIVE UPDATE: ਕੈਪਟਨ ਤੇ ਰਾਵਤ ਦੀ ਮੁਲਾਕਾਤ ਜਾਰੀ