ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ਇੱਕ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਿਰਕਤ ਕੀਤੀ। ਇਸ ਮੌਕੇ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੰਮੂ ਕਸ਼ਮੀਰ 'ਚ ਧਾਰਾ 370 ਖ਼ਤਮ ਕੀਤੇ ਜਾਣ ਤੋਂ ਬਾਅਦ ਕਰਤਾਰਪੁਰ ਲਾਂਘੇ ਦੇ ਕੰਮ 'ਤੇ ਕੋਈ ਅਸਰ ਨਹੀਂ ਪਵੇਗਾ ਭਾਰਤ ਅਤੇ ਪਾਕਿਸਤਾਨ ਦੋਵੇਂ ਸਰਕਾਰਾਂ ਲਾਂਘੇ 'ਤੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 12 ਨਵੰਬਰ ਤੋਂ ਪਹਿਲਾਂ ਕਰਤਾਰਪੁਰ ਦਾ ਲਾਘਾ ਖੋਲ੍ਹ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਐੱਚਐੱਸ ਫੂਲਕਾ ਦਾ ਅਸਤੀਫ਼ਾ ਮਨਜ਼ੂਰ
ਐੱਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀਆ ਸਿੱਖਿਆਵਾਂ ਅਤੇ ਵਿਚਾਰਾਂ ਨੂੰ ਦੇਸ਼ ਵਿਦੇਸ਼ ਵਿਚ ਪਹੁੰਚਣਾ ਹੈ।
ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਕੌਮਾਂਤਰੀ ਨਗਰ ਕੀਰਤਨ ਸ਼ੁਰੂ ਹੋ ਗਿਆ ਹੈ ਜਿਸ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਹੋਰ ਸੂਬਿਆਂ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ। ਇਸ ਪੱਤਰ ਵਿੱਚ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਜਾਏ ਜਾ ਰਹੇ ਨਗਰ ਕੀਰਤਨ ਦਾ ਸਵਾਗਤ ਕਰਨ ਤੇ ਉਸਦੀ ਸੁਰੱਖਿਆ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।