ETV Bharat / state

ਸਰਕਾਰੀ ਸਕੂਲਾਂ 'ਚ ਜ਼ਬਰਦਸਤੀ ਕੀਤੀ ਜਾ ਰਹੀ ਬੱਚਿਆਂ ਦੀ ਰਜਿਸਟ੍ਰੇਸ਼ਨ, ਮਾਪਿਆ ਨੇ ਲਾਇਆ ਦੋਸ਼

ਫ਼ਤਿਹਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ ਵਿੱਚ ਜ਼ਬਰਦਸਤੀ ਬੱਚਿਆਂ ਦੀ ਰਜਿਸਟਰੇਸ਼ਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨੇ ਸਰਕਾਰੀ ਸਕੂਲ ਉੱਤੇ ਜ਼ਬਰਦਸਤੀ ਰਜਿਸਟਰੇਸ਼ਨ ਕਰਨ ਦਾ ਇਲਜ਼ਾਮ ਲਗਾਇਆ ਹੈ।

ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਜ਼ਬਰਦਸਤੀ ਕੀਤੀ ਜਾ ਰਹੀ ਰਜਿਸਟ੍ਰੇਸ਼ਨ, ਮਾਪਿਆ ਨੇ ਲਾਇਆ ਦੋਸ਼

author img

By

Published : Jul 16, 2020, 7:00 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਸੂਬਾ ਸਰਕਾਰ ਜਿੱਥੇ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਲੱਖਾਂ ਬੱਚਿਆਂ ਦੀ ਰਜਿਸਟਰੇਸ਼ਨ ਹੋਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਉੱਥੇ ਹੀ ਬੱਚਿਆਂ ਦੇ ਮਾਪਿਆਂ ਨੇ ਸਰਕਾਰੀ ਸਕੂਲਾਂ ਉੱਤੇ ਜ਼ਬਰਦਸਤੀ ਬੱਚਿਆਂ ਦੀ ਰਜਿਸਟ੍ਰੇਸ਼ਨ ਕਰਨ ਦਾ ਇਲਜ਼ਾਮ ਲਗਾਇਆ ਹੈ। ਇਹ ਮਾਮਲਾ ਫ਼ਤਿਹਗੜ੍ਹ ਸਾਹਿਬ ਦਾ ਹੈ। ਜਿੱਥੇ ਵਿਦਿਆਰਥੀਆਂ ਦੇ ਮਾਪੇ ਇਹ ਕਹਿ ਰਹੇ ਹਨ ਉਨ੍ਹਾਂ ਦੇ ਬੱਚਿਆ ਦੀ ਬਿਨਾਂ ਕਿਸੇ ਮਨਜ਼ੂਰੀ ਤੋਂ ਸਰਕਾਰੀ ਸਕੂਲ ਵਿੱਚ ਰਜਿਸਟ੍ਰੇਸ਼ਨ ਕੀਤੀ ਗਈ ਹੈ ਜੋ ਕਿ ਉਨ੍ਹਾਂ ਦੀ ਮਰਜ਼ੀ ਦੇ ਖਿਲਾਫ਼ ਹੈ।

ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਜ਼ਬਰਦਸਤੀ ਕੀਤੀ ਜਾ ਰਹੀ ਰਜਿਸਟ੍ਰੇਸ਼ਨ, ਮਾਪਿਆ ਨੇ ਲਾਇਆ ਦੋਸ਼

ਬੱਚਿਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਆਪਣੀ ਪਿੱਠ ਥਪਥਪਾਉਣ ਦੇ ਲਈ ਕਰੀਬ ਇੱਕ ਲੱਖ 20 ਹਜ਼ਾਰ ਬੱਚਿਆਂ ਨੂੰ ਆਪਣੀ ਮਰਜ਼ੀ ਨਾਲ ਜ਼ਬਰਦਸਤੀ ਸਰਕਾਰੀ ਵਿੱਚ ਸ਼ਿਫਟ ਕਰ ਰਹੀ ਹੈ। ਜੋ ਕਿ ਸਰਕਾਰ ਬੱਚਿਆਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਬੱਚੇ ਜਿਹੜ੍ਹੇ ਵਿਸ਼ਿਆਂ ਦੀ ਚੋਣ ਕਰ ਰਹੇ ਹਨ ਉਹ ਇੱਥੇ ਨਹੀਂ ਹਨ। ਇਸ ਲਈ ਅਸੀਂ ਆਪਣੇ ਬੱਚੇ ਨੂੰ ਪ੍ਰਾਈਵੇਟ ਸਕੂਲ ਪਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਬੱਚਾ ਸਾਡਾ ਹੈ ਉਹ ਕਿੱਥੇ ਪੜੇਗਾ ਇਹ ਸਾਡਾ ਅਧਿਕਾਰ ਹੈ ਨਾ ਕੀ ਸਰਕਾਰ ਇਹ ਤੈਅ ਕਰੇਗੀ ਬੱਚੇ ਨੂੰ ਕਿਹੜੇ ਸਕੂਲ ਭਰਤੀ ਕਰਨਾ ਹੈ।

ਉਨ੍ਹਾਂ ਨੇ ਕਿਹਾ ਕਿ ਜਦੋਂ ਉਹ ਸਰਕਾਰੀ ਸਕੂਲ ਵਿੱਚ ਬੱਚੇ ਨਾਂਅ ਕਟਵਾਉਣ ਲਈ ਜਾਂਦੇ ਹਨ ਤਾਂ ਸਰਕਾਰੀ ਸਕੂਲ ਦੇ ਅਧਿਆਪਕ ਬੱਚਿਆਂ ਦੇ ਨਾਂਅ ਨਹੀਂ ਕੱਟਦੇ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਬੱਚਿਆਂ ਦੇ ਸਰਕਾਰ ਸਕੂਲ ਵਿੱਚ ਰਜਿਸਟਰ ਕੀਤੇ ਨਾਂਅ ਨੂੰ ਕੱਟਿਆ ਜਾਵੇ।

ਉੱਥੇ ਹੀ ਦੂਜੇ ਪਾਸੇ ਉਪ-ਜ਼ਿਲ੍ਹਾ ਸਿੱਖਿਆ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਜਿੰਨੇ ਵੀ ਬੱਚਿਆਂ ਦਾ ਦਾਖਲਾ ਹੋਇਆ ਹੈ ਉਹ ਉਨ੍ਹਾਂ ਦੇ ਮਾਤਾ ਪਿਤਾ ਦੀ ਸਹਿਮਤੀ ਨਾਲ ਹੀ ਹੋਇਆ ਹੈ। ਹੁਣ ਤੱਕ ਉਨ੍ਹਾਂ ਦੇ ਧਿਆਨ ਵਿੱਚ ਅਜਿਹਾ ਕੋਈ ਮਾਮਲਾ ਨਹੀਂ ਆਇਆ ਕਿ ਬਿਨਾਂ ਮਾਪਿਆਂ ਦੀ ਸਹਮਤੀ ਤੋਂ ਕਿਸੇ ਬੱਚੇ ਨੂੰ ਦਾਖਲ ਕੀਤਾ ਗਿਆ ਹੋਵੇ ਅਤੇ ਨਾ ਹੀ ਅਜੇ ਤੱਕ ਅਜਿਹੀ ਕੋਈ ਸ਼ਿਕਾਇਤ ਸਿੱਖਿਆ ਵਿਭਾਗ ਦੇ ਕੋਲ ਆਈ ਹੈ।

ਇਹ ਵੀ ਪੜ੍ਹੋ:ਵਿਆਹ ਤੋਂ 2 ਦਿਨ ਬਾਅਦ ਲਾੜੀ ਨਗਦੀ ਤੇ ਗਹਿਣੇ ਲੈ ਹੋਈ ਫ਼ਰਾਰ, ਮਾਮਲਾ ਦਰਜ

ETV Bharat Logo

Copyright © 2024 Ushodaya Enterprises Pvt. Ltd., All Rights Reserved.