ਸ੍ਰੀ ਫਤਿਹਗੜ੍ਹ ਸਾਹਿਬ: ਸੰਯੁਕਤ ਸੰਘਰਸ਼ ਪਾਰਟੀ ਅਤੇ ਸੰਯੁਕਤ ਸਮਾਜ ਮੋਰਚਾ ਵੱਲੋਂ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਸਰਬਜੀਤ ਸਿੰਘ ਮੱਖਣ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਦੇ ਲਈ ਵਿਸ਼ੇਸ਼ ਤੌਰ ਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ (Gurnam Singh Chaduni) ਫਤਿਹਗੜ੍ਹ ਸਾਹਿਬ ਪਹੁੰਚੇ। ਇਸ ਮੌਕੇ ਚੜੂਨੀ ਨੇ ਕਿਹਾ ਕਿ ਦੇਸ਼ ਦੀ ਰਾਜਨੀਤੀ ਬਦਲਣ ਨਾਲ ਹੀ ਸੂਬਿਆਂ ਦੀ ਤਰੱਕੀ ਹੋ ਸਕਦੀ ਹੈ, ਇਸ ਲਈ ਲੋਕ ਕਿਸਾਨਾਂ ਦੇ ਹੱਕ ਵਿੱਚ ਫਤਵਾ ਦੇਣ ਤਾਂ ਹੀ ਪੰਜਾਬ ਸੂਬਾ ਖੁਸ਼ਹਾਲ ਹੋ ਸਕਦਾ ਹੈ।
ਚੜੂਨੀ ਨੇ ਕਿਹਾ ਕਿ ਵੱਡੇ ਘਰਾਣਿਆਂ ਵੱਲੋਂ ਹਰ ਇਲਾਕੇ ਵਿੱਚ ਵੱਡੇ-ਵੱਡੇ ਮਾਲ ਖੋਲ੍ਹ ਕੇ ਛੋਟੇ ਦੁਕਾਨਦਾਰਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ, ਪਰ ਕਿਸਾਨਾਂ ਦੀ ਸਰਕਾਰ ਆਉਣ ਤੇ ਛੋਟੇ ਦੁਕਾਨਦਾਰਾਂ ਨੂੰ ਮਜ਼ਬੂਤ ਕਰਨ ਲਈ ਉਪਰਾਲੇ ਕੀਤੇ ਜਾਣਗੇ।
ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਵੱਖ-ਵੱਖ ਰਾਜਨੀਤਕ ਪਾਰਟੀਆਂ ਤੋਂ ਦੁਖੀ ਹੋਏ ਲੋਕ ਆਪ ਵੱਲ ਝੁਕਾਅ ਕਰ ਰਹੇ ਸਨ ਪਰ ਕਿਸਾਨਾਂ ਦੇ ਮੈਦਾਨ ਵਿਚ ਉਤਰਨ ਨਾਲ ਆਮ ਆਦਮੀ ਪਾਰਟੀ ਰੇਸ ਵਿਚ ਹੀ ਨਹੀਂ ਰਹੀ ਅਤੇ ਕਿਸਾਨਾਂ ਵੱਲੋਂ ਉਤਾਰੇ ਗਏ ਚੋਣ ਮੈਦਾਨ ਵਿਚ ਉਮੀਦਵਾਰਾਂ ਦੀ ਇਸ ਇਤਿਹਾਸਕ ਜਿੱਤ ਹੋਵੇਗੀ।
ਇਸ ਤੋਂ ਇਲਾਵਾ ਬਿਕਰਮਜੀਤ ਸਿੰਘ ਮਜੀਠੀਆ ਤੇ ਕੇਸ ਦਰਜ ਹੋਇਆ ਹੈ ਉਸ ਦੇ ਸੰਬੰਧ ਵਿਚ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਚੜੂਨੀ ਨੇ ਕਿਹਾ ਕਿ ਬਿਕਰਮਜੀਤ ਸਿੰਘ ਮਜੀਠੀਆ ਤੇ ਕਾਨੂੰਨਾਂ ਤਹਿਤ ਮਾਮਲਾ ਦਰਜ ਹੋਇਆ ਹੈ ਤੇ ਕਾਨੂੰਨੀ ਕਾਰਵਾਈ ਹੋ ਕੇ ਹੀ ਰਹੇਗੀ।
ਇਹ ਵੀ ਪੜ੍ਹੋ: ਜਗਰਾਓਂ ਤੋਂ ਗੇਜਾ ਰਾਮ ਨੂੰ ਟਿਕਟ ਨਾ ਮਿਲਣ ’ਤੇ ਕਾਂਗਰਸ ਖਿਲਾਫ਼ ਰੋਸ ਮੁਜ਼ਾਹਰਾ