ਸ੍ਰੀ ਫਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੇ ਕਾਰਨ ਪੰਜਾਬ ਦੇ ਵਿੱਚ ਲੌਕਡਾਊਨ ਚੱਲ ਰਿਹਾ ਸੀ, ਜਿਸ ਦੇ ਤਹਿਤ ਜਿੰਮਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਪੰਜਾਬ ਸਰਕਾਰ ਦੇ ਵੱਲੋਂ ਹੁਣ ਕੁਝ ਨਿਰਦੇਸ਼ 'ਤੇ ਜਿੰਮਾਂ ਨੂੰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ।
ਇਸ ਮੌਕੇ ਜਦੋਂ ਜਿੰਮ ਮਾਲਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਜਿੰਮ ਬੰਦ ਸਨ, ਜਿਸ ਕਾਰਨ ਉਨ੍ਹਾਂ ਨੂੰ ਅਨੇਕਾਂ ਮੁਸ਼ਕਿਲਾਂ ਵਿੱਚੋਂ ਗੁਜ਼ਰਨਾ ਪਿਆ। ਜਿੰਮ ਬੰਦ ਹੋਣ ਦੇ ਕਾਰਨ ਉਨ੍ਹਾਂ ਨੂੰ ਇਸ ਦਾ ਖਰਚ ਪਹਿਲਾਂ ਦੀ ਤਰ੍ਹਾਂ ਹੀ ਪੈ ਰਿਹਾ ਸੀ। ਸਰਕਾਰ ਵੱਲੋਂ ਨਾ ਹੀ ਬਿਜਲੀ ਦੇ ਬਿੱਲ ਮਾਫ਼ ਕੀਤੇ ਗਏ ਅਤੇ ਨਾ ਹੀ ਕੋਈ ਹੋਰ ਰਾਹਤ ਦਿੱਤੀ ਗਈ।
ਉਨ੍ਹਾਂ ਨੇ ਕਿਹਾ ਕਿ ਜਿੰਮ ਖੋਲ੍ਹਣ ਦੇ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਕੰਮ ਨਾ ਹੋਣ ਦੇ ਕਾਰਨ ਉਹ ਬਹੁਤ ਡਿਪ੍ਰੈਸ਼ਨ ਦੇ ਵਿੱਚ ਸਨ। ਉਨ੍ਹਾਂ ਨੇ ਕਿਹਾ ਕਿ ਜਿੰਮਾਂ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਦੇ ਅਨੁਸਾਰ ਹੀ ਖੋਲ੍ਹਿਆ ਜਾ ਰਿਹਾ ਹੈ। ਜਿੰਮ ਵਿੱਚ ਆਉਣ ਵਾਲੇ ਲੋਕਾਂ ਦਾ ਟੈਂਪਰੇਚਰ ਚੈੱਕ ਕੀਤਾ ਜਾ ਰਿਹਾ ਹੈ ਅਤੇ ਸੈਨੇਟਾਇਰਜ਼ ਕਰਕੇ ਹੀ ਕਸਰਤ ਕਰਨ ਦੇ ਲਈ ਜਾਣ ਦਿੱਤਾ ਜਾਂਦਾ ਹੈ। ਉਨ੍ਹਾਂ ਵੱਲੋਂ ਜਿੰਮ ਦੇ ਸਮਾਨ ਨੂੰ ਪਹਿਲਾਂ ਸੈਨੇਟਾਇਜ਼ਰ ਕੀਤਾ ਜਾਂਦਾ ਹੈ ਉਸ ਤੋਂ ਬਾਅਦ ਹੀ ਕਸਰਤ ਸ਼ੁਰੂ ਹੁੰਦੀ ਹੈ।
ਉੱਥੇ ਹੀ ਜਿੰਮ ਵਿੱਚ ਕਸਰਤ ਕਰਨ ਆਉਣ ਵਾਲੇ ਲੋਕਾਂ ਨੇ ਕਿਹਾ ਕਿ ਸਰਕਾਰ ਦਾ ਬਹੁਤ ਹੀ ਵਧੀਆ ਉਪਰਾਲਾ ਹੈ ਕਿ ਜਿੰਮ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ, ਕਿਉਂਕਿ ਚਾਰ ਮਹੀਨੇ ਦੇ ਵਿੱਚ ਉਨ੍ਹਾਂ ਵੱਲੋਂ ਘਰ ਦੇ ਵਿੱਚ ਕਸਰਤ ਨਹੀਂ ਹੁੰਦੀ ਸੀ, ਜਿਸ ਦੇ ਕਾਰਨ ਉਨ੍ਹਾਂ ਦੀ ਸਿਹਤ 'ਤੇ ਵੀ ਮਾੜੇ ਪ੍ਰਭਾਵ ਪਏ ਹਨ। ਜਿੰਮ ਖੋਲ੍ਹਣ ਦੇ ਨਾਲ ਹੁਣ ਆਪਣੀ ਸਿਹਤ ਨੂੰ ਫਿਰ ਤੋਂ ਫਿਟ ਕਰ ਸਕਦੇ ਹਨ।