ਸ੍ਰੀ ਫ਼ਤਿਹਗੜ੍ਹ ਸਾਹਿਬ: ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਨਵ ਨਿਯੁਕਤ ਚੇਅਰਮੈਨ ਦੀ ਨਿਯੁਕਤੀ ਕੀਤੀ ਗਈ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ। ਬੋਰਡ ਵੱਲੋਂ ਹਰਿੰਦਰ ਸਿੰਘ ਭਾਂਬਰੀ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਮੀਡੀਆ ਨਾਲ ਗੱਲ ਕਰਦੀਆਂ ਭਾਂਬਰੀ ਨੇ ਕਿਹਾ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਲਈ ਯੋਜਨਾ ਬੋਰਡ ਦੇ ਮੈਂਬਰਾਂ ਨੂੰ ਨਾਲ ਲੈ ਕੇ ਕੰਮ ਕੀਤੇ ਜਾਣਗੇ ਤਾਂ ਜੋ ਲੋਕਾਂ ਤਕ ਸਰਕਾਰ ਦੀਆਂ ਯੋਜਨਾਵਾਂ ਨੂੰ ਪਹੁੰਚਾਇਆ ਜਾ ਸਕੇ।
ਉੱਥੇ ਹੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਭਾਂਬਰੀ ਆਪਣੀ ਜਿਮੇਵਾਰੀਆਂ ਨੂੰ ਸਹੀ ਢੰਗ ਦੇ ਨਾਲ ਨਿਭਾਉਣਗੇ ਅਤੇ ਸਰਕਾਰ ਵੱਲੋਂ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣਗੇ ਤਾਂ ਜੋ ਲੋਕਾਂ ਨੂੰ ਸਕੀਮਾਂ ਦਾ ਲਾਭ ਮਿਲ ਸਕੇ। ਇਸ ਨਿਯੁਕਤੀ ਸਮਾਰੋਹ ਵਿੱਚ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ, ਸਾਂਸਦ ਅਮਰ ਸਿੰਘ, ਵਿਧਾਇਕ ਕਾਕਾ ਰਣਦੀਪ ਸਿੰਘ, ਵਿਧਾਇਕ ਗੁਰਪ੍ਰੀਤ ਜੀਪੀ ਸਮੇਤ ਸੀਨੀਅਰ ਕਾਂਗਰਸੀ ਨੇਤਾ ਅਤੇ ਵਰਕਰ ਮੌਜੂਦ ਰਹੇ।