ਕਿਸਾਨਾਂ ਦੀ ਮੰਨੀਏ ਤਾਂ ਆਲੂ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ ਇਸਦੇ ਬਾਵਜੂਦ ਵੀ ਸਰਕਾਰ ਦਾ ਕੋਈ ਨੁਮਾਇੰਦਾ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਲਈ ਨਹੀਂ ਆਇਆ। ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਤੀ ਏਕੜ ਆਲੂ ਦੀ ਫ਼ਸਲ 'ਤੇ ਉਨ੍ਹਾਂ ਦਾ 50 ਤੋਂ 55 ਹਜ਼ਾਰ ਰੁਪਏ ਦਾ ਖਰਚ ਆਉਂਦਾ ਹੈ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੂੰ ਕਿੰਨਾ ਨੁਕਸਾਨ ਝੱਲਣਾ ਪਵੇਗਾ।
ਉੱਥੇ ਹੀ ਹਲਕਾ ਅਮਲੋਹ 'ਚ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੇ ਉਨ੍ਹਾਂ ਦੀ ਮੁਸ਼ਕਲਾਂ ਸੁਣਨ ਲਈ ਯੂਥ ਅਕਾਲੀ ਦਲ ਜੋਨ 3 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਪੁੱਜੇ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਤੀ ਏਕੜ 50 ਹਜ਼ਾਰ ਮੁਆਵਜ਼ਾ ਦੇਣ ਦੀ ਮੰਗ ਕੀਤੀ।