ਸ੍ਰੀ ਫਤਿਹਗੜ੍ਹ ਸਾਹਿਬ: ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ (Gurdwara Sri Fatehgarh Sahib) ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ, ਇਸ ਸੜਕ ਹਾਦਸੇ ਵਿੱਚ ਭਾਈ ਹਰਪਾਲ ਸਿੰਘ ਤੇ ਉਨ੍ਹਾਂ ਦੇ ਡਰਾਈਵਰ ਗੁਰਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਦੀ ਕਾਰ ਕਿਸੇ ਵੱਡੇ ਵਾਹਨ ਨਾਲ ਟਕਰਾ ਗਈ, ਜਿਸ ਤੋਂ ਬਾਅਦ ਬੇਕਾਬੂ ਹੋ ਕੇ ਪਲਟ ਗਈ, ਮੌਕੇ ‘ਤੇ ਮੌਜੂਦ ਲੋਕਾਂ ਨੇ ਭਾਈ ਹਰਪਾਲ ਸਿੰਘ ਤੇ ਭਾਈ ਗੁਰਭੇਜ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ (Civil Hospital) ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ।
ਹਾਲਾਂਕਿ ਸਿਵਲ ਹਸਪਤਾਲ ਖੰਨਾ (Civil Hospital Khanna) ਵੱਲੋਂ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਸੁਖਨਾ ਹਸਪਤਾਲ (Sukhna Hospital) ਲਈ ਰੈਫਰ ਕਰ ਦਿੱਤਾ ਗਿਆ। ਹਾਦਸੇ ਤੋਂ ਬਾਅਦ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਜਾਣਕਾਰੀ ਦਿੰਦੇ ਕਿਹਾ ਕਿ ਹੁਣ ਭਾਈ ਹਰਪਾਲ ਸਿੰਘ ਤੇ ਭਾਈ ਗੁਰਭੇਜ ਸਿੰਘ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਹੈ।
ਦਰਅਸਲ ਭਾਈ ਹਰਪਾਲ ਸਿੰਘ ਤਰਨਤਾਰਨ ਲਾਗਿਓਂ ਕਿਸੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਵਾਪਸ ਪਰਤ ਰਹੇ ਸਨ ਕਿ ਅਚਾਨਕ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਨਜ਼ਦੀਕ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਗੱਡੀ ਨੇ ਭਾਈ ਹਰਪਾਲ ਸਿੰਘ ਦੀ ਗੱਡੀ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਇਨ੍ਹਾਂ ਦੀ ਗੱਡੀ ਖੜ੍ਹੇ ਇੱਕ ਟਿੱਪਰ ਨਾਲ ਟਕਰਾ ਗਈ।
ਪੰਜਾਬ ਵਿੱਚ ਸੜਕ ਹਾਦਸਿਆ ਦੀ ਗਿਣਤੀ ਲਗਾਤਾਰ ਵੱਧ ਦੀ ਜਾ ਰਹੀ ਹੈ, ਹਾਲਾਂਕਿ ਸਮੇਂ-ਸਮੇਂ ‘ਤੇ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਟ੍ਰੈਫਿਕ ਨਿਯਮਾਂ ਦੇ ਕੈਂਪ ਵੀ ਲਗਾਏ ਜਾਦੇ ਹਨ। ਇਨ੍ਹਾਂ ਵੱਧ ਰਹੇ ਸੜਕ ਹਾਦਸਿਆ ਦੀ ਗਿਣਤੀ ਵਿੱਚ ਤੇਜ਼ ਰਫ਼ਤਾਰ ਮੁੱਖ ਕਾਰਨ ਬਣ ਦੀ ਜਾ ਰਹੀ ਹੈ।