ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਸਰਕਾਰ (Government of Punjab) ਵੱਲੋਂ ਪਿਛਲੇ ਦਿਨੀਂ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ (Halqa Sri Fatehgarh Sahib) ਦੇ ਪਿੰਡ ਛਲੇੜੀ ਕਲਾਂ ਦੀ 417 ਏਕੜ ਪੰਚਾਇਤੀ ਜ਼ਮੀਨ (417 acres of Panchayat land in village Chhaleri Kalan) ਛੁਡਵਾਉਣ ਮਾਮਲੇ ਵਿੱਚ ਇੱਕ ਨਵਾਂ ਮੋੜ ਆ ਗਿਆ ਹੈ। ਇਸ ਮਾਮਲੇ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ (Government of Punjab) ਨੂੰ ਵੱਡਾ ਝਟਕਾ ਦਿੰਦੇ ਹੋਏ ਪੰਚਾਇਤੀ ਜ਼ਮੀਨ ਨੂੰ ਕਬਜ਼ਾ ਮੁਕਤ ਕਰਾਉਣ ਦੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਜਿਸ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਖੁਸ਼ੀ ਦੇ ਲਹਿਰ ਹੈ।
ਇਸ ਮੌਕੇ ਪਿੰਡ ਵਾਸੀਆਂ ਨੇ ਇਸ ਦਾ ਸਾਰਾ ਸੇਹਰਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ (Bharti Kisan Union Ekta Sidhupur Punjab) ਨੂੰ ਦਿੰਦੇ ਹੋਏ ਯੂਨੀਅਨ ਦਾ ਧੰਨਵਾਦ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ 'ਚ ਪਹੁੰਚ ਕੇ ਪਿੰਡ ਦੀ 417 ਏਕੜ ਪੰਚਾਇਤੀ ਜ਼ਮੀਨ ਨੂੰ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਕਬਜ਼ਾ ਮੁਕਤ ਕਰਵਾਉਣ ਦਾ ਦਆਵਾ ਕੀਤਾ ਸੀ, ਪਰ ਹੁਣ ਹਾਈਕੋਰਟ ਦੇ ਇਸ ਫੈਸਲੇ ਤੋਂ ਬਾਅਦ ਪਿੰਡ ਵਾਸੀ ਰਾਹਤ ਮਹਿਸੂਸ ਕਰ ਰਹੇ ਹਨ।
ਪਿੰਡ ਵਾਸੀਆਂ ਨੇ ਦੱਸਿਆ ਕਿ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (Bharti Kisan Union Ekta Sidhupur Punjab) ਅਤੇ ਪਿੰਡ ਦੇ ਪਤਵੰਤਿਆਂ ਵੱਲੋ ਬਣਾਈ ਗਈ, ਪੰਜ ਮੈਂਬਰੀ ਕਮੇਟੀ ਨੇ ਮਾਣਯੋਗ ਹਾਈ ਕੋਰਟ 'ਚ ਕੇਸ ਪਾ ਕੇ ਇਨਸਾਫ਼ ਦੀ ਮੰਗ ਕੀਤੀ ਸੀ, ਜਿਸ ਦੀ ਸੁਣਵਾਈ ਕਰਦਿਆਂ ਮਾਨਯੋਗ ਅਦਾਲਤ ਨੇ ਜ਼ਮੀਨ ਦਾ ਕਬਜ਼ਾ ਛੁਡਵਾਉਣ ਦੀ ਕਾਰਵਾਈ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਮੀਤ ਪ੍ਰਧਾਨ (Vice President of Bhartiya Kisan Union Ekta Sidhupur Punjab) ਜਸਬੀਰ ਸਿੰਘ ਨੇ ਦੱਸਿਆ ਕਿ ਇਸ ਜ਼ਮੀਨ 'ਚੋਂ ਕਰੀਬ 200 ਪਰਿਵਾਰਾਂ ਦਾ ਗੁਜ਼ਾਰਾ ਚੱਲ ਰਿਹਾ ਹੈ ਅਤੇ ਪੰਚਾਇਤ ਮੰਤਰੀ ਵਲੋਂ ਜ਼ਮੀਨ ਕਬਜ਼ਾ ਮੁਕਤ ਕਰਵਾਉਣ ਦੇ ਕੀਤੇ ਐਲਾਨ ਮਗਰੋਂ ਪਿੰਡ 'ਚ ਸਹਿਮ ਦਾ ਮਾਹੌਲ ਬਣ ਗਿਆ ਸੀ, ਕਿਉਂਕਿ ਪਿੰਡ ਵਿਚਲੇ ਸਾਰੇ ਵਰਗਾਂ ਦੇ ਲੋਕ ਪਿਛਲੇ ਕਰੀਬ 117 ਸਾਲਾਂ ਤੋਂ ਇਸ ਜ਼ਮੀਨ ਉੱਪਰ ਖੇਤੀ ਕਰਕੇ ਆਪਣੇ ਪਰਿਵਾਰਾਂ ਦੀ ਪਾਲਣ ਪੋਸ਼ਣ ਕਰ ਰਹੇ ਹਨ ਅਤੇ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਹਮੇਸ਼ਾਂ ਇਨ੍ਹਾਂ ਪਰਿਵਾਰਾਂ ਦੇ ਸਾਥ ਵਿੱਚ ਖੜੇਗੀ।
ਇਹ ਵੀ ਪੜ੍ਹੋ: ਜਥੇਦਾਰ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਮੀਡੀਆ ਤੋਂ ਬਣਾਈ ਦੂਰੀ