ਸ਼੍ਰੀ ਫ਼ਤਹਿਗੜ੍ਹ ਸਾਹਿਬ: ਇਤਿਹਾਸਿਕ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ 'ਚ ਗੁਰੂ ਸਾਹਿਬਾਨ ਨਾਲ ਜੁੜਿਆ ਪੁਰਾਤਨ ਇਤਿਹਾਸ ਮੌਜੂਦ ਹੈ। ਗੁਰਦੁਆਰਾ ਸਾਹਿਬ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਸਥਿਤ ਹੈ, ਜਿਥੇ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਪਾਤ ਧਰਤੀ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ।
ਮੰਡੀ ਗੋਬਿੰਦਗੜ੍ਹ ਵਿਚ 6ਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ 40 ਦਿਨ ਰੁਕੇ ਸੀ ਤੇ ਉਨ੍ਹਾਂ ਦੇ ਆਗਮਨ ਪੂਰਬ 'ਤੇ 40 ਦਿਨ ਦਾ ਸਮਾਗਮ ਕੀਤਾ ਜਾਂਦਾ ਹੈ। ਇਸ ਸਮਾਗਮ ਬਾਰੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮੀਰੀ ਪੀਰੀ ਦੇ ਮਾਲਿਕ ਸਾਹਿਬ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੂਰਵ ਮੌਕੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ, ਜਿਸ 'ਚ ਕਥਾ ਵਾਚਕ, ਰਾਗੀ ਢਾਡੀ ਅਤੇ ਕੀਰਤਨੀ ਜਥਿਆਂ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ।