ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹੇ ’ਚ ਘੱਟ ਗਿਣਤੀ ਦਲਿਤ ਦਲ ਪੰਜਾਬ ਵੱਲੋਂ ਹਰਵੇਲ ਸਿੰਘ ਮਾਧੋਪੁਰ ਦੀ ਅਗਵਾਈ ਵਿੱਚ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਕਰਨੈਲ ਸਿੰਘ ਪੰਜੋਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਬਣਨ ’ਤੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਮੀਤ ਪ੍ਰਧਾਨ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਹੀ ਘੱਟ ਗਿਣਤੀਆਂ ਅਤੇ ਦਲਿਤ ਵਰਗ ਦੇ ਲੋਕਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਹਨ ਅਤੇ ਜੋ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਮਾਣ ਬਖਸ਼ਿਆ ਹੈ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ ਅਤੇ ਦਲਿਤ ਵਰਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਾਉਣ ਲਈ ਵੀ ਯਤਨ ਕਰਨਗੇ।
ਕਰਨੈਲ ਸਿੰਘ ਪੰਜੋਲੀ ਨੇ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਚੋਣਾਂ ਦੌਰਾਨ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਕਰਕੇ ਸੱਤਾ ਹਾਸਿਲ ਕੀਤੀ ਸੀ ਪਰ ਇਸ ਸਮੇਂ ਮਹਿੰਗਾਈ ਦੇ ਨਾਲ ਨਾਲ ਬੇਰੁਜ਼ਗਾਰੀ ਵੀ ਵਧੀ ਹੈ।
ਇਸ ਮੌਕੇ ਹਰਵੇਲ ਸਿੰਘ ਮਾਧੋਪੁਰ ਨੇ ਕਿਹਾ ਕਿ ਕਰਨੈਲ ਸਿੰਘ ਪੰਜੋਲੀ ਵੱਲੋਂ ਹਮੇਸ਼ਾ ਹੀ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਹੈ ਜਿਸ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਇਹ ਮਾਣ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਕਰਨੈਲ ਸਿੰਘ ਪੰਜੋਲੀ ਵੱਲੋਂ ਹਮੇਸ਼ਾਂ ਹੀ ਸਮਾਜ ਭਲਾਈ ਦੇ ਕਾਰਜਾਂ ਦੇ ਨਾਲ ਘੱਟ ਗਿਣਤੀਆਂ ਦੇ ਦਲਿਤ ਵਰਗ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ।
ਇਹ ਵੀ ਪੜੋ: Akali-BSP Alliance: ਤੱਕੜੀ ਤੇ ਹਾਥੀ, ਪੰਜਾਬ 'ਚ ਨਵੇਂ ਸਿਆਸੀ ਸਾਥੀ