ETV Bharat / state

'1 ਅਪ੍ਰੈਲ ਨੂੰ ਸਕੂਲ ਨਾ ਖੁੱਲ੍ਹੇ ਤਾਂ ਲਾਵਾਂਗੇ ਜਾਮ'

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਸਕੂਲ ਅਤੇ ਕਾਲਜ ਬੰਦ ਕੀਤੇ ਗਏ ਹਨ। ਇਸ ਦੇ ਚੱਲਦਿਆਂ ਸ੍ਰੀ ਫ਼ਤਿਗਗੜ੍ਹ ਸਾਹਿਬ 'ਚ ਪ੍ਰਾਈਵੇਟ ਸਕੂਲਾਂ ਦੇ ਅਧਿਕਾਰੀਆਂ ਵੱਲੋਂ ਮਟਿੰਗ ਕੀਤੀ ਗਈ ਅਤੇ ਸਰਕਾਰ ਤੋਂ ਸਕੂਲਾਂ ਨੂੰ ਖੋਲ੍ਹਣ ਦੀ ਅਪੀਲ ਕੀਤੀ ਹੈ।

1 ਅਪ੍ਰੈਲ ਨੂੰ ਸਕੂਲ ਨਾ ਖੁੱਲ੍ਹੇ ਤਾਂ ਲਾਵਾਂਗੇ ਜਾਮ

author img

By

Published : Mar 30, 2021, 7:33 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਸਕੂਲ ਅਤੇ ਕਾਲਜ ਬੰਦ ਕੀਤੇ ਗਏ ਹਨ। ਇਸ ਦੇ ਚੱਲਦਿਆਂ ਸ੍ਰੀ ਫ਼ਤਿਗਗੜ੍ਹ ਸਾਹਿਬ 'ਚ ਪ੍ਰਾਈਵੇਟ ਸਕੂਲਾਂ ਦੇ ਅਧਿਕਾਰੀਆਂ ਵੱਲੋਂ ਮਟਿੰਗ ਕੀਤੀ ਗਈ ਅਤੇ ਸਰਕਾਰ ਤੋਂ ਸਕੂਲਾਂ ਨੂੰ ਖੋਲ੍ਹਣ ਦੀ ਅਪੀਲ ਕੀਤੀ ਹੈ।

ਇਸ ਸਬੰਧੀ ਪ੍ਰਾਈਵੇਟ ਸਕੂਲਾਂ ਦੇ ਅਧਿਕਾਰੀਆਂ ਦਾ ਕਹਿਣਾ ਕਿ ਸਰਕਾਰ ਵੱਲੋਂ ਕੋਰੋਨਾ ਦੀ ਆੜ 'ਚ ਸਕੂਲ ਬੰਦ ਕਰਕੇ ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖ਼ਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਜਦੋਂ ਚੋਣਾਂ 'ਚ ਰੈਲੀਆਂ ਕੀਤੀਆਂ ਜਾ ਸਕਦੀਆਂ ਹਨ ਤਾਂ ਸਕੂਲ ਵੀ ਖੋਲ੍ਹੇ ਜਾ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਪੰਜਾਬ ਨਾਲ ਲੱਗਦੇ ਹੋਰ ਸੂਬਿਆਂ 'ਚ ਵੀ ਕੋਰੋਨਾ ਵਾਇਰਸ ਹੈ, ਪਰ ਉਥੋਂ ਦੀਆਂ ਸਰਕਾਰਾਂ ਵੱਲੋਂ ਸਕੂਲ ਅਤੇ ਕਾਲਜ ਬੰਦ ਨਹੀਂ ਕੀਤੇ ਗਏ।

1 ਅਪ੍ਰੈਲ ਨੂੰ ਸਕੂਲ ਨਾ ਖੁੱਲ੍ਹੇ ਤਾਂ ਲਾਵਾਂਗੇ ਜਾਮ

ਉਨ੍ਹਾਂ ਦਾ ਕਹਿਣਾ ਕਿ ਸਰਕਾਰ ਤੋਂ ਅਪੀਲ ਕੀਤੀ ਜਾਂਦੀ ਹੈ ਕਿ ਸਕੂਲਾਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਜਾਵੇ ਤਾਂ ਜੋ ਜਿਥੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ, ਉਥੇ ਹੀ ਪ੍ਰਾਈਵੇਟ ਸਕੂਲਾਂ ਨੂੰ ਵੀ ਕਾਫ਼ੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਜੇਕਰ ਸਰਕਾਰ ਵੱਲੋਂ 1 ਅਪ੍ਰੈਲ ਨੂੰ ਸਕੂਲ ਨਾ ਖੋਲ੍ਹੇ ਗਏ ਤਾਂ ਉਨ੍ਹਾਂ ਵੱਲੋਂ ਸੜਕਾਂ 'ਤੇ ਪ੍ਰਦਰਸ਼ਨ ਕਰਦਿਆਂ ਜਾਮ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਸਰਕਾਰ ਵੱਲੋਂ ਕੋਈ ਸੁਣਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਪੰਜਾਬ ਸਰਕਾਰ ਨੇ ਕੋਰੋਨਾ ਕਾਰਨ ਲਾਗੂ ਪਾਬੰਦੀਆਂ ਦੀ ਮਿਆਦ 10 ਅਪ੍ਰੈਲ ਤੱਕ ਵਧਾਈ

ETV Bharat Logo

Copyright © 2024 Ushodaya Enterprises Pvt. Ltd., All Rights Reserved.