ETV Bharat / state

ਜੇ ਕੈਪਟਨ ਚੰਗੇ ਹੁੰਦੇ ਤਾਂ ਉਹ ਖੁਦ ਭ੍ਰਿਸ਼ਟ ਨੇਤਾਵਾਂ 'ਤੇ ਕਾਰਵਾਈ ਕਰਦੇ: ਦੂਲੋ

ਕੈਪਟਨ ਅਮਰਿੰਦਰ ਸਿੰਘ ਜੇ ਚੰਗੇ ਹੁੰਦੇ ਤਾਂ ਮੁੱਖ ਮੰਤਰੀ ਹੁੰਦੇ ਹੋਏ ਜੋ ਭ੍ਰਿਸ਼ਟਾਚਾਰ ਨੇਤਾਵਾਂ 'ਤੇ ਕਾਰਵਾਈ ਕਰਦੇ, ਅੱਜ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੀਸਟ ਦੇਣ ਦੀ ਜ਼ਰੂਰਤ ਨਹੀਂ ਸੀ। ਉਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਹਿ 'ਤੇ ਹੀ ਸਾਰਾ ਕੁਝ ਹੋਇਆ ਹੈ ਇਹ ਕਹਿਣਾ ਸੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਦਾ ਹੈ।

ਜੇ ਕੈਪਟਨ ਚੰਗੇ ਹੁੰਦੇ ਤਾਂ ਉਹ ਖੁਦ ਭ੍ਰਿਸ਼ਟ ਨੇਤਾਵਾਂ 'ਤੇ ਕਾਰਵਾਈ ਕਰਦੇ: ਦੂਲੋ
ਜੇ ਕੈਪਟਨ ਚੰਗੇ ਹੁੰਦੇ ਤਾਂ ਉਹ ਖੁਦ ਭ੍ਰਿਸ਼ਟ ਨੇਤਾਵਾਂ 'ਤੇ ਕਾਰਵਾਈ ਕਰਦੇ: ਦੂਲੋ
author img

By

Published : May 28, 2022, 8:10 PM IST

ਸ਼੍ਰੀ ਫਤਿਹਗੜ੍ਹ ਸਾਹਿਬ : ਕੈਪਟਨ ਅਮਰਿੰਦਰ ਸਿੰਘ ਜੇ ਚੰਗੇ ਹੁੰਦੇ ਤਾਂ ਮੁੱਖ ਮੰਤਰੀ ਹੁੰਦੇ ਹੋਏ ਜੋ ਭ੍ਰਿਸ਼ਟਾਚਾਰ ਨੇਤਾਵਾਂ 'ਤੇ ਕਾਰਵਾਈ ਕਰਦੇ, ਅੱਜ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੀਸਟ ਦੇਣ ਦੀ ਜ਼ਰੂਰਤ ਨਹੀਂ ਸੀ। ਉਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਹਿ 'ਤੇ ਹੀ ਸਾਰਾ ਕੁਝ ਹੋਇਆ ਹੈ ਇਹ ਕਹਿਣਾ ਸੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਦਾ ਹੈ। ਉੱਥੇ ਹੀ ਦੂਲੋ ਨੇ ਸਕਿਊਰਿਟੀ ਘੱਟ ਕਰਨ 'ਤੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਚੰਗਾ ਉਪਰਾਲਾ ਹੈ ਪਰ ਉਸ ਨੂੰ ਪਹਿਲਾਂ ਆਪਣੇ ਘਰ ਤੋਂ ਇਹ ਕੰਮ ਸ਼ੁਰੂ ਕਰਨਾ ਚਾਹੀਦਾ ਹੈ।

ਪੰਜਾਬ ਸਰਕਾਰ ਵੱਲੋਂ ਵੀਆਈਪੀ ਕਲਚਰ ਖ਼ਤਮ ਕਰਦੇ ਹੋਏ 400 ਤੋਂ ਵੱਧ ਵਿਧਾਇਕ, ਸਾਬਕਾ ਮੰਤਰੀਆਂ ਅਤੇ ਹੋਰ ਲੀਡਰਾਂ ਦੇ ਸੁਰੱਖਿਆ ਕਰਮੀਆਂ ਦੀ 'ਚ ਕਟੌਤੀ ਕੀਤੀ ਗਈ ਹੈ। ਜਿਸ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਦਾ ਨਾਮ ਵੀ ਸ਼ਾਮਿਲ ਹੈ। ਇਸ ਮੌਕੇ ਜਦੋਂ ਸ਼ਮਸ਼ੇਰ ਸਿੰਘ ਦੂਲੋ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਵੀਆਈਪੀ (VIP) ਕਲਚਰ ਖ਼ਤਮ ਕਰਨਾ ਆਪ ਸਰਕਾਰ ਦੀ ਚੰਗੀ ਗੱਲ ਹੈ।

ਜੇ ਕੈਪਟਨ ਚੰਗੇ ਹੁੰਦੇ ਤਾਂ ਉਹ ਖੁਦ ਭ੍ਰਿਸ਼ਟ ਨੇਤਾਵਾਂ 'ਤੇ ਕਾਰਵਾਈ ਕਰਦੇ: ਦੂਲੋ

ਇਹ ਸੁਰੱਖਿਆ ਲੀਡਰਾਂ 'ਤੇ ਹੋਰ ਲੋਕਾਂ ਨੂੰ ਪੰਜਾਬ ਵਿਚ ਅੱਤਵਾਦ ਦੇ ਸਮੇਂ ਦਿੱਤੀ ਗਈ ਸੀ। ਉਸ ਸਮੇਂ ਦੇ ਵਿੱਚ ਕਈ ਕਾਂਗਰਸੀ ਲੀਡਰ ਇੱਥੋਂ ਤੱਕ ਕਿ ਉਸ ਸਮੇਂ ਦੇ ਮੁੱਖ ਮੰਤਰੀ ਬੇਅੰਤ ਸਿੰਘ ਅਤੇ ਕਈ ਅਕਾਲੀ ਦਲ ਦੇ ਲੀਡਰਾਂ ਦਾ ਵੀ ਕਤਲ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਚੰਗਾ ਫੈਸਲਾ ਹੈ ਕਿ ਵੀ ਆਈ ਪੀ ਕਲਚਰ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਉਥੇ ਹੀ ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਆਪਣੇ ਘਰ ਤੋਂ ਸ਼ੁਰੂ ਕਰਨਾ ਚਾਹੀਦਾ ਹੈ। ਕਿਸੇ ਵਿਰੋਧੀ ਪਾਰਟੀ ਦੇ ਨੇਤਾਵਾਂ ਨੂੰ ਟਾਰਗੇਟ ਨਾ ਕੀਤਾ ਜਾਵੇ।

ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਵੀ ਉਨ੍ਹਾਂ ਨੂੰ ਪੱਤਰ ਲਿਖਿਆ ਸੀ ਕਿ ਸਕਿਊਰਿਟੀ 'ਚ ਕਟੌਤੀ ਹੋਣੀ ਚਾਹੀਦੀ ਹੈ। ਉੱਥੇ ਹੀ ਦੂਲੋ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪਹਿਲਾਂ ਅਜਿਹੇ ਹਾਲਾਤ ਪੈਦਾ ਕਰਨੇ ਚਾਹੀਦੇ ਹਨ ਕਿ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨ ਪਰ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਕੁਝ ਚੰਗੀ ਨਹੀਂ ਹੈ ਕਿਉਂਕਿ ਪੰਜਾਬ ਦੇ ਵਿੱਚ ਨਸ਼ਾ ਉਸੇ ਤਰ੍ਹਾਂ ਚੱਲ ਵਿਕ ਰਿਹਾ ਹੈ, ਲੁੱਟ ਖੋਹ ਦੇ ਮਾਮਲੇ ਵਧ ਗਏ ਹਨ ਤੇ ਰੋਜ਼ਾਨਾ ਕਤਲ ਹੋ ਰਹੇ ਹਨ।

ਉਥੇ ਹੀ ਕੈਪਟਨ ਅਮਰਿੰਦਰ ਸਿੰਘ ਤੇ ਨਿਸ਼ਾਨਾ ਸਾਧਦੇ ਹੋਏ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪ ਮੁੱਖ ਮੰਤਰੀ ਰਹੇ ਹਨ ਜੇ ਉਹ ਚੰਗੇ ਹੁੰਦੇ ਤਾਂ ਆਪ ਮੁੱਖ ਮੰਤਰੀ ਹੁੰਦੇ ਹੋਏ ਭ੍ਰਿਸ਼ਟ ਨੇਤਾਵਾਂ 'ਤੇ ਕ‍ਾਰਵਾਈ ਕਰਦੇ ਪਰ ਪੰਜਾਬ ਦੇ ਵਿੱਚ ਗ਼ੈਰਕਾਨੂੰਨੀ ਸ਼ਰਾਬ ਦੀਆਂ ਫੈਕਟਰੀਆਂ ਕੈਪਟਨ ਦੀ ਸਹਿ 'ਤੇ ਚੱਲ ਰਹੀਆਂ ਸਨ। ਅੱਜ ਉਹ ਆਪਣੇ ਆਪ ਨੂੰ ਦੁੱਧ ਧੋਤਾ ਆਖ ਰਹੇ ਹਨ।

ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਵੋਟਾਂ ਕੇਜਰੀਵਾਲ ਨੂੰ ਨਹੀਂ ਪਈਆਂ ਸਗੋਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਕੀਤੇ ਗਏ ਭ੍ਰਿਸ਼ਟਾਚਾਰ ਨੂੰ ਦੇਖਦੇ ਹੋਏ ਲੋਕਾਂ ਨੇ ਬਦਲਾਅ ਨੂੰ ਵੋਟਾਂ ਪਾਈਆਂ ਹਨ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਵੱਲੋਂ ਵੀ ਲੋਕਾਂ ਨਾਲ ਬਹੁਤ ਵਾਅਦੇ ਕੀਤੇ ਗਏ ਹਨ ਜਿਸ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਸੀ। ਜੇਕਰ ਨਾ ਪੂਰਾ ਕੀਤੇ ਤਾਂ ਇਹਨਾਂ ਦਾ ਹਸ਼ਰ ਵੀ ਕੈਪਟਨ ਵਾਲਾ ਹੋਵੇਗਾ।

ਇਹ ਵੀ ਪੜ੍ਹੋ:- ਕਿਸਾਨ ਮੋਰਚੇ ਦੌਰਾਨ ਇਕੱਠੇ ਹੋਏ ਪੈਸਿਆਂ ਨੂੰ ਲੈਕੇ ਕਿਸਾਨ ਜਥੇਬੰਦੀਆਂ ਆਹਮੋ-ਸਾਹਮਣੇ

ETV Bharat Logo

Copyright © 2024 Ushodaya Enterprises Pvt. Ltd., All Rights Reserved.