ਸ੍ਰੀ ਫ਼ਤਹਿਗੜ੍ਹ ਸਾਹਿਬ: ਪੰਜਾਬ ਵਿੱਚ ਲੋਕਾਂ ਵਲੋਂ ਪੰਚਾਇਤੀ ਜ਼ਮੀਨਾਂ 'ਤੇ ਕਬਜ਼ਿਆਂ ਦੇ ਮਾਮਲੇ ਅਕਸਰ ਹੀ ਸੁਣਨ ਨੂੰ ਮਿਲਦੇ ਹਨ। ਅਜਿਹਾ ਇੱਕ ਮਾਮਲਾ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਅਧੀਨ ਪੈਂਦੇ ਪਿੰਡ ਅੰਬੇ ਮਾਜਰਾ ਤੋਂ ਸਾਹਮਣੇ ਆਇਆ ਹੈ। ਜਿਥੇ ਵਾਰਡ ਨੰਬਰ 9 ਦੇ ਟੋਭੇ ਦੀ ਜ਼ਮੀਨ 'ਤੇ ਲੋਕਾਂ ਵਲੋਂ ਨਜਾਇਜ਼ ਕਬਜ਼ੇ ਕਰਦਿਆਂ ਘਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਜਿਸ ਦੀ ਸ਼ਿਕਾਇਤ ਵਜੋਂ ਸਰਬ ਸਾਂਝੀ ਐਕਸ਼ਨ ਕਮੇਟੀ ਵਲੋਂ ਉਸਰੀਆਂ ਨੂੰ ਰੁਕਵਾਉਣ ਲਈ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਨੂੰ ਮੰਗ ਪੱਤਰ ਦਿੱਤਾ ਗਿਆ।
ਇਸ ਸਬੰਧੀ ਸਥਾਨਕ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਟੋਭਾ ਕਰੀਬ 36 ਕਨਾਲ ਵਿੱਚ ਹੈ, ਜਿਥੇ ਲੋਕਾਂ ਵਲੋਂ ਨਜਾਇਜ਼ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਇਸ ਮਾਮਲੇ ਸਬੰਧੀ ਸ਼ਿਕਾਇਤ ਐੱਸਡੀਐੱਮ ਅਮਲੋਹ ਨੂੰ ਦਿੱਤੀ ਗਈ ਸੀ, ਪਰ ਹੁਣ ਤੱਕ ਕੋਈ ਵੀ ਕਾਰਵਾਈ ਨਹੀਂ ਹੋਈ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਨੂੰ ਵੀ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਟੋਭੇ 'ਤੇ ਕਬਜਾ ਕਰਕੇ ਇਥੇ ਲੋਕਾਂ ਲਈ ਪਾਰਕ ਬਣਾਇਆ ਜਾਵੇ।
ਇਹ ਵੀ ਪੜ੍ਹੋ:ਬੇਅਦਬੀ ਮਾਮਲੇ ’ਚ ਸਿੱਧੂ ਨੇ ਸਰਕਾਰ ਵੱਲੋਂ ਬਣਾਈ ਨਵੀਂ SIT ’ਤੇ ਚੁੱਕੇ ਸਵਾਲ
ਉਥੇ ਹੀ ਨਗਰ ਕੌਂਸਲ ਮੰਡੀ ਗੋਬਿੰਦਗੜ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਜੋ ਵੀ ਨਜਾਇਜ਼ ਉਸਾਰੀ ਕਰ ਰਿਹਾ ਹੈ, ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਕਿਸੇ ਨੂੰ ਵੀ ਨਗਰ ਕੌਂਸਲ ਦੀ ਥਾਂ 'ਤੇ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:ਕਤਲ ਨੂੰ ਹਾਦਸੇ ’ਚ ਬਦਲਣ ਦਾ ਮਾਮਲਾ: ਪੀੜਤ ਔਰਤ ਵੱਲੋਂ ਪੁਲਿਸ ਖ਼ਿਲਾਫ਼ ਸ਼ਿਕਾਇਤ