ਫ਼ਤਹਿਗੜ੍ਹ ਸਾਹਿਬ: ਸੂਬੇ ਵਿਚ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ 'ਤੇ ਠੱਲ ਪਾਉਣ ਲਈ ਪੁਲਿਸ ਵੱਲੋਂ ਲਗਾਤਾਰ ਨਕੇਲ ਕੱਸੀ ਜਾ ਰਹੀ ਹੈ ਵੱਖ ਵੱਖ ਥਾਵਾਂ ਉੱਤੇ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਨੇ ਦੋ ਵੱਖ ਵੱਖ ਮਾਮਲਿਆਂ ਵਿੱਚ ਨਾਮਜਦ ਅਨਸਰਾਂ ਨੂੰ ਕਾਬੂ ਵੀ ਕੀਤਾ ਜਾ ਰਿਹਾ ਹੈ। ਉਥੇ ਹੀ ਕਾਰਵਾਈ ਤਹਿਤ ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਨੂੰ ਕਾਮਯਾਬੀ ਵੀ ਮਿਲੀ ਹੈ,ਪੁਲਿਸ ਨੇ ਵਾਹਨ ਚੋਰ ਗਿਰੋਹ ਦੇ 4 ਮੈਬਰਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਵਿਚ ਇਕ ਨਾਬਾਲਿਗ ਵੀ ਸ਼ਾਮਿਲ ਹੈ,ਜਿਨ੍ਹਾਂ ਵਿਚ ਇਕ ਗਿਰੋਹ ਫ਼ਤਹਿਗੜ੍ਹ ਸਾਹਿਬ ਦੇ ਧਾਰਮਿਕ ਥਾਵਾਂ 'ਤੇ ਮੋਟਰਸਾਈਕਲ ਅਤੇ ਗੱਡੀਆਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਮੋਟਸਾਈਕਲ ਚੋਰੀ ਕਰਦੇ ਸੀ, ਜਿਨ੍ਹਾਂ ਤੋਂ ਪੁਲਿਸ ਚੋਰੀ ਦੇ 7 ਮੋਟਰਸਾਈਕਲ ਬਰਾਮਦ ਕੀਤੇ ਹਨ ਜਦੋਂਕਿ ਦੂਜਾ ਗਿਰੋਹ ਕਾਰਾਂ ਚੋਰੀ ਕਰ ਉਨ੍ਹਾਂ ਦੇ ਪੁਰਜ਼ੇ ਵੇਚਦਾ ਸੀ। ਜਿਨ੍ਹਾਂ ਪਾਸੋਂ ਚੋਰੀ ਦੀਆਂ 8 ਗੱਡੀਆਂ ਅਤੇ ਗੱਡੀਆਂ ਦੇ ਪੁਰਜੇ ਬਰਾਮਦ ਕੀਤੇ ਹਨ, ਜਿਨ੍ਹਾਂ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕਰ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੋਟਰਸਾਇਕਲਾਂ ਚੋਰੀ ਕਰਕੇ ਅੱਗੇ ਵੇਚਦੇ ਸਨ: ਮਾਮਲੇ ਦੀ ਜਾਣਕਾਰੀ ਦਿੰਦਿਆਂ ਪ੍ਰੈਸ ਕਾਨਫਰੰਸ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰੋਂ ਕਾਰਾਂ ਅਤੇ ਮੋਟਰਸਾਇਕਲ ਚੋਰੀ ਕਰਨ ਵਾਲੇ ਗਿਰੋਹ ਦੇ ਮੈਬਰਾਂ ਦੀ ਵੱਖ ਵੱਖ ਥਾਵਾਂ 'ਤੇ ਭਾਲ ਕੀਤੀ ਜਾ ਰਹੀ ਸੀ,ਜਿੰਨਾ ਬੀਤੇ ਦਿਨੀਂ ਚੋਰੀ ਹੋਏ ਮੋਟਰਸਾਈਕਲ ਸਬੰਧੀ ਦਰਜ ਕੀਤੇ ਗਏ ਮੁਕੱਦਮੇ ਦੀ ਤਫਤੀਸ਼ ਕਰਦਿਆਂ ਥਾਣਾ ਫ਼ਤਹਿਗੜ੍ਹ ਸਾਹਿਬ ਦੀ ਇੱਕ ਪੁਲਿਸ ਪਾਰਟੀ ਵੱਲੋਂ ਪਿੰਡ ਤਲਾਣੀਆਂ ਨਜ਼ਦੀਕ ਨਾਕਾਬੰਦੀ ਦੌਰਾਨ ਸਾਹਿਲ ਵਾਸੀ ਮੰਡੀ ਗੋਬਿੰਦਗੜ੍ਹ ਅਤੇ ਉਸਦੇ ਇੱਕ ਨਾਬਾਲਿਗ ਸਾਥੀ ਨੂੰ ਗ੍ਰਿਫਤਾਰ ਕੀਤਾ ਗਿਆ ਜਿਨਾਂ ਦੀ ਨਿਸ਼ਾਨਦੇਹੀ 'ਤੇ 7 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਹੋਏ ਹਨ ਤੇ ਪੁੱਛ ਗਿੱਛ ਦੌਰਾਨ ਉਨਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
- Fake policeman: ਅਸਲੀ ਪੁਲਿਸ ਹੱਥੇ ਚੜ੍ਹਿਆ ਨਕਲੀ ਪੁਲਿਸ ਮੁਲਾਜ਼ਮ, ਦੇਖੋ ਕਿਵੇਂ ਕੱਟ ਰਿਹਾ ਸੀ ਚਲਾਨ ?
- ਹਨੀ ਟ੍ਰੈਪ ਵਿੱਚ ਫਸਿਆ ਇਕ ਹੋਰ ਵਿਅਕਤੀ, ਬਲੈਕਮੇਲਰਾਂ ਤੋਂ ਤੰਗ ਆ ਕੀਤੀ ਖ਼ੁਦਕੁਸ਼ੀ
- Road accident: ਧਾਗਾ ਫੈਕਟਰੀ ਦੀ ਬੱਸ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, 15 ਸਵਾਰੀਆਂ ਜ਼ਖ਼ਮੀ
ਗੱਡੀਆਂ ਦੇ ਪੁਰਜੇ ਕੱਢ ਕੇ ਵੇਚਦੇ ਸਨ ਮੁਲਜ਼ਮ : ਦੂਸਰੇ ਗਿਰੋਹ ਬਾਰੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸੁਖਬੀਰ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਗੁਰੂਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਬਾਹਰੋਂ ਤੇ ਸਰਹਿੰਦ ਤੋਂ ਚੋਰੀ ਹੋਈਆਂ ਕਾਰਾਂ ਦੇ ਮਾਮਲਿਆਂ ਦੀ ਤਫਤੀਸ਼ ਕਰਦਿਆਂ ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਸਰਬਜੀਤ ਸਿੰਘ ਅਤੇ ਸੁਰਜੇਸ਼ ਕੁਮਾਰ ਵਾਸੀ ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨਾਂ ਦੀ ਨਿਸ਼ਾਨਦੇਹੀ 'ਤੇ 8 ਚੋਰੀਸ਼ੁਦਾ ਕਾਰਾਂ ਦੇ ਪੁਰਜ਼ੇ ਬਰਾਮਦ ਕੀਤੇ ਗਏ ਹਨ ਜੋ ਕਿ ਉਕਤ ਵਿਅਕਤੀਆਂ ਵੱਲੋਂ ਅੱਗੇ ਵੇਚਣ ਦੀ ਨੀਅਤ ਨਾਲ ਵੱਖ-ਵੱਖ ਕਰ ਦਿੱਤੇ ਗਏ ਸਨ।