ਸ੍ਰੀ ਫਤਿਹਗੜ੍ਹ ਸਾਹਿਬ: ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਕਰਮਚਾਰੀ ਦਲ ਭਗੜਾਣਾ ਵੱਲੋਂ ਇੱਕ ਮੰਗ ਪੱਤਰ ਏਡੀਸੀ ਫਤਿਹਗੜ੍ਹ ਸਾਹਿਬ ਨੂੰ ਸੌਂਪਿਆ ਗਿਆ। ਕਰਮਚਾਰੀ ਦਲ ਭਗੜਾਣਾ ਪ੍ਰਧਾਨ ਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਦੇਖਿਆ ਕਰ ਰਹੀ ਹੈ। ਜਿਸ ਕਾਰਨ ਮੁਲਾਜ਼ਮਾਂ 'ਚ ਰੋਸ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ 'ਚ ਮੁੱਖ ਤੌਰ 'ਤੇ ਠੇਕੇ 'ਤੇ ਕੰਮ ਕਰਦੇ ਸਾਰੇ ਕਰਮਚਾਰੀਆਂ ਨੂੰ ਰੈਗੂਲਰ ਕਰਨਾ, ਮੁਲਾਜ਼ਮਾਂ ਦੇ ਮੋਬਾਈਲ ਭੱਤੇ ਅਤੇ ਡਿਵੈਲਪਮੈਂਟ ਦੇ ਨਾਮ 'ਤੇ ਲਗਾਈ 2400 ਰੁਪਏ ਪ੍ਰਤੀ ਸਾਲ ਦੀ ਕਟੌਤੀ ਰੱਦ ਕੀਤੀ ਜਾਵੇ, ਛੇਵਾਂ ਪੇ-ਕਮਿਸ਼ਨ 1 ਜਨਵਰੀ 2016 ਤੋਂ ਲਾਗੂ ਕੀਤਾ ਜਾਵੇ, ਸਰਕਾਰ ਵੱਲੋਂ ਰੋਕੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਹੋਰ ਬਕਾਏ ਦੀ ਤੁਰੰਤ ਅਦਾਇਗੀ, ਫਿਕਸ ਮੈਡੀਕਲ ਭੱਤਾ, ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਤੋਂ ਇਲਾਵਾ ਹੋਰ ਮੰਗਾਂ ਪੂਰੀਆਂ ਕੀਤੀਆਂ ਜਾਣ।
ਇਹ ਵੀ ਪੜੋ: 'ਰਾਜਾ ਸ਼ਾਹੀ' ਕੈਪਟਨ ਸਰਕਾਰ ਹੁਣ ਸਰਕਾਰੀ ਨੌਕਰੀਆਂ ਨੂੰ ਜੜ੍ਹੋਂ ਕਰ ਰਹੀ ਖ਼ਤਮ'