ਸ੍ਰੀ ਫਤਿਹਗੜ੍ਹ ਸਾਹਿਬ: ਕਰਫ਼ਿਊ ਦੌਰਾਨ ਪੰਜਾਬ ਪੁਲਿਸ ਦੀ ਅਜਿਹੀ ਸਾਖ ਉੱਭਰ ਕੇ ਸਾਹਮਣੇ ਆ ਰਹੀ ਹੈ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਨਜ਼ਰ ਆ ਰਿਹਾ ਹੈ। ਜਿੱਥੇ ਵੱਖ-ਵੱਖ ਥਾਵਾਂ ’ਤੇ ਬੱਚਿਆਂ ਤੇ ਵੱਡਿਆਂ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਕੇਕ ਜਾਂ ਹੋਰ ਤੋਹਫ਼ੇ ਦੇ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਜਾ ਰਿਹਾ ਹੈ, ਉੱਥੇ ਹੀ ਆਪਣੀ ਡਿਊਟੀ ਵੀ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ।
ਬੱਸੀ ਪਠਾਣਾ ਨਿਵਾਸੀ ਪ੍ਰਵੀਨ ਕਪਿਲ ਜੋ ਕਿ ਚੰਡੀਗੜ੍ਹ ਸਿੱਖਿਆ ਵਿਭਾਗ ਤੋਂ ਸੇਵਾ ਮੁਕਤ ਹੋਏ, ਉਨ੍ਹਾਂ ਦੀ ਖੁਸ਼ੀ ਦਾ ਉਦੋਂ ਟਿਕਾਣਾ ਨਾ ਰਿਹਾ ਜਦੋਂ ਇਸ ਬਾਰੇ ਪਤਾ ਲੱਗਣ ’ਤੇ ਸਿਟੀ ਪੁਲਿਸ ਚੌਂਕੀ ਇੰਚਾਰਜ ਬਲਜਿੰਦਰ ਸਿੰਘ ਕੰਗ ਤੇ ਏ.ਐਸ.ਆਈ. ਅਮਰੀਕ ਸਿੰਘ ਪੁਲਿਸ ਪਾਰਟੀ ਸਮੇਤ ਅਚਾਨਕ ਉਨ੍ਹਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਤੇ ਉਨ੍ਹਾਂ ਦੀ ਪਤਨੀ ਨੂੰ ਗੁਲਦਸਤਾ ਤੇ ਸਿਰਪਾਓ ਭੇਂਟ ਕਰਕੇ ਉਨ੍ਹਾਂ ਨੂੰ ਸੇਵਾ ਮੁਕਤੀ ਦੀ ਵਧਾਈ ਦਿੰਦਿਆਂ ਉਨ੍ਹਾਂ ਦਾ ਹੌਂਸਲਾ ਵਧਾਇਆ।
ਪ੍ਰਵੀਨ ਕਪਿਲ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਸੇਵਾ ਮੁਕਤੀ ਸੀ ਤੇ ਚੰਡੀਗੜ੍ਹ ਤੋਂ ਉਨ੍ਹਾਂ ਦੇ ਦੋਸਤਾਂ ਤੇ ਹੋਰ ਰਿਸ਼ਤੇਦਾਰਾਂ ਵੱਲੋਂ ਫੋਨ ’ਤੇ ਵਧਾਈਆਂ ਦਿੱਤੀਆਂ ਜਾ ਰਹੀਆਂ ਸਨ। ਪ੍ਰੰਤੂ ਜਦੋਂ ਚੌਂਕੀ ਇੰਚਾਰਜ ਵਲੋਂ ਉਨ੍ਹਾਂ ਨੂੰ ਸਨਮਾਨ ਦੇ ਕੇ ਹੌਂਸਲਾ ਵਧਾਇਆ ਗਿਆ ਤਾਂ ਉਨ੍ਹਾਂ ਨੂੰ ਅਜਿਹਾ ਪ੍ਰਤੀਤ ਹੋਇਆ ਜਿਵੇਂ ਸਕੂਲ ਸਟਾਫ਼ ਵੱਲੋਂ ਹੀ ਉਨ੍ਹਾਂ ਦਾ ਹੌਂਸਲਾ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਕਰਫ਼ਿਊ ਦੌਰਾਨ ਵੱਖ-ਵੱਖ ਵਰਗ ਦੇ ਲੋਕਾਂ ਨੂੰ ਅਜਿਹਾ ਸਨਮਾਨ ਦੇਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।
ਇਹ ਵੀ ਪੜੋ: ਆਪ' ਨੇ 'ਮੈਂ ਵੀ ਮਨਜੀਤ ਸਿੰਘ ਹਾਂ' ਮੁਹਿੰਮ ਕੀਤੀ ਸ਼ੁਰੂ, ਭਗਵੰਤ ਮਾਨ ਨੇ ਘਰ ਦੇ ਬਾਹਰ ਕੀਤਾ ਪ੍ਰਦਰਸ਼ਨ