ਸ੍ਰੀ ਫਤਿਹਗੜ੍ਹ ਸਾਹਿਬ: ਦੇਸ਼ ਭਰ ਵਿੱਚ ਅੰਤਰਾਸ਼ਟਰੀ ਨਸ਼ਾ ਵਿਰੋਧੀ ਦਿਵਸ (International Anti-Drug Day) ਮਨਾਇਆ ਗਿਆ। ਇਸੇ ਲੜੀ ਤਹਿਤ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ (District Sri Fatehgarh Sahib) ਦੇ ਪਿੰਡ ਤਲਾਣੀਆਂ ਵਿਖੇ ਜ਼ਿਲ੍ਹਾ ਪੁਲਿਸ ਵੱਲੋਂ ਵੀ ਅੰਤਰਾਸ਼ਟਰੀ ਨਸ਼ਾ ਵਿਰੋਧੀ ਦਿਵਸ (International Anti-Drug Day) ਮਨਾਇਆ ਗਿਆ ਹੈ। ਇਸ ਮੌਕੇ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ। ਜਿਸ ਵਿੱਚ ਜ਼ਿਲ੍ਹੇ ਦੇ ਐੱਸ.ਸੀ. ਨਵਰੀਤ ਸਿੰਘ ਵਿਰਕ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜੀਵਨ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੇ ਦੀ ਵਰਤੋਂ ਨਾ ਕਰਨ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਨਸ਼ੇ (Drugs) ਅੱਜ ਜਿੱਥੇ ਪੰਜਾਬ ਦੀ ਵੱਡੀ ਸਮੱਸਿਆ ਬਣਾਇਆ ਹੋਇਆ ਹੈ, ਉੱਥੇ ਪੂਰੀ ਦੁਨੀਆ ਵਿੱਚ ਨਸ਼ੇ (Drugs) ਕਾਰਨ ਬਹੁਤ ਜ਼ਿੰਦਗੀਆਂ ਤਬਾਹ ਹੋ ਚੁੱਕੀਆ ਹਨ। ਉਨ੍ਹਾਂ ਕਿਹਾ ਜੋ ਲੋਕ ਨਸ਼ਾ (Drugs) ਕਰਦੇ ਹਨ, ਨਸ਼ਾ (Drugs) ਉਨ੍ਹਾਂ ਦੀ ਜ਼ਿੰਦਗੀ ਨੂੰ ਘੋਣ ਵਾਂਗ ਹੌਲੀ-ਹੌਲੀ ਖ਼ਤਮ ਕਰ ਦਿੰਦਾ ਹੈ। ਇਸ ਮੌਕੇ ਉਨ੍ਹਾਂ ਨੇ ਨਸ਼ੇ (Drugs) ਬਾਰੇ ਬੋਲਦਿਆ ਖ਼ਾਸ ਕਰ ਨੌਜਵਾਨਾਂ ਨੂੰ ਜਾਗਰੂਕ ਕੀਤਾ ਅਤੇ ਕਿਹਾ ਕਿ ਕੁਝ ਲੋਕ ਦੂਜਿਆਂ ਦੀਆਂ ਗੱਲਾਂ ਵਿੱਚ ਆ ਕੇ ਨਸ਼ੇ ਕਰਨ ਲੱਗ ਪੈਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਸ਼ੌਕ-ਸ਼ੌਕ ਵਿੱਚ ਸ਼ੁਰੂ ਕੀਤਾ ਨਸ਼ਾ ਹੌਲੀ-ਹੌਲੀ ਕਦੋਂ ਤੁਹਾਡੀ ਆਦਤ ਬਣ ਜਾਦਾ ਹੈ ਇਸ ਬਾਰੇ ਪਤਾ ਹੀ ਨਹੀਂ ਚੱਲਦਾ।
ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਦਾ SYL ਗੀਤ ਯੂਟਿਊਬ ਤੋਂ ਹਟਾਇਆ ਗਿਆ
ਇਸ ਮੌਕੇ ਪਿੰਡ ਤਲਾਣੀਆਂ ਵਿੱਚੋਂ ਇੱਕ ਬਰਾਤ ਚੜਨ ਲੱਗੇ ਲਾੜੇ ਲਵਪ੍ਰੀਤ ਸਿੰਘ ਨੇ ਵੀ ਨਸ਼ਾ ਵਿਰੋਧੀ ਦਿਵਸ (Anti-Drug Day) ‘ਤੇ ਲੋਕਾ ਨੂੰ ਜਾਗਰੂਕ ਕੀਤਾ। ਇਸ ਮੌਕੇ ਐੱਸ.ਪੀ. ਨਵਰੀਤ ਸਿੰਘ ਵਿਰਕ ਨੇ ਕਿਹਾ ਕਿ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਜ਼ਿਲ੍ਹਾਂ ਨੂੰ ਨਸ਼ਾ ਮੁਕਤ ਕਰਨ ਲਈ ਜ਼ਿਲ੍ਹਾਂ ਪੁਲਿਸ ਵੱਲੋਂ ਇੱਕ ਮਹਿਮ ਚਲਾਈ ਗਈ ਹੈ। ਜਿਸ ਸਬੰਧੀ ਅਸੀਂ ਪਿੰਡ-ਪਿੰਡ ਜਾ ਕੇ ਵਿਸ਼ੇਸ਼ ਸੈਮੀਨਾਰ ਲਗਾਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਾਂ।
ਇਹ ਵੀ ਪੜ੍ਹੋ:ਜਿੱਤ ਤੋਂ ਬਾਅਦ ਜਸ਼ਨਾਂ ’ਚ ਡੁੱਬੇ ਮਾਨ ਦੇ ਸਮਰਥਕ, ਟਰੈਕਟਰ ਪਿੱਛੇ ਘੜੀਸਿਆ 'ਝਾੜੂ'