ਸ੍ਰੀ ਫਤਿਹਗੜ੍ਹ ਸਾਹਿਬ: ਕੇਂਦਰ ਅਤੇ ਪੰਜਾਬ ਦੇ ਜੀਐੱਸਟੀ ਵਿਭਾਗ ਦੀਆਂ ਗਲਤ ਨੀਤੀਆਂ ਤੋਂ ਤੰਗ ਆ ਕੇ ਆਇਰਨ ਸਕਰੈਪ ਟਰੇਡਰਜ਼ ਐਸੋਸੀਏਸ਼ਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕਾਰੋਬਾਰ ਬੰਦ ਕਰਕੇ ਇੱਕ ਰੈਲੀ ਕੱਢੀ ਤੇ ਪੁਤਲਾ ਵੀ ਫੂਕਿਆ।
ਇਸ ਮੌਕੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੀਐਸਟੀ ਲਾਗੂ ਤਾਂ ਕਰ ਦਿੱਤਾ ਪਰ ਇਸ ਵਿੱਚ ਜਿਹੜੀਆਂ ਕਮੀਆਂ ਨੇ ਉਹ ਸਰਕਾਰ ਨੂੰ ਖ਼ੁਦ ਵੀ ਨਹੀਂ ਪਤਾ। ਇਨ੍ਹਾਂ ਕਮੀਆਂ ਦੇ ਕਾਰਨ ਸਕਰੈਪ ਟਰੇਡਰਜ਼ ਤੇ ਉਦਯੋਗਪਤੀਆਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜੀਐਸਟੀ ’ਚ ਕਮੀਆਂ ਨੂੰ ਦੂਰ ਕਰਨ ਦੀ ਥਾਂ ਤੇ ਉਨ੍ਹਾਂ ਨੂੰ ਨੋਟਿਸ ਭੇਜ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਪਹਿਲਾਂ ਹੀ ਉਨ੍ਹਾਂ ਨੂੰ ਕੋਰੋਨਾ ਦੇ ਸਮੇਂ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ ਤੇ ਹੁਣ ਜੀਐੱਸਟੀ ਕਾਰਨ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜੋ: ਔਜਲਾ ਨੇ ਅੰਮ੍ਰਿਤਸਰ ਤੋਂ ਦਿੱਲੀ ਤੱਕ ਬੁਲੇਟ ਟ੍ਰੇਨ ਚਲਾਉਣ ਦੀ ਕੀਤੀ ਮੰਗ
ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ ਤੰਗ ਪਰੇਸ਼ਾਨ- ਮੀਤ ਪ੍ਰਧਾਨ
ਮੀਤ ਪ੍ਰਧਾਨ ਦਾ ਇਹ ਵੀ ਕਹਿਣਾ ਹੈ ਕਿ ਵਿਭਾਗ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ। ਵਿਭਾਗ ਦੀ ਧੱਕੇਸ਼ਾਹੀ ਤੋਂ ਤੰਗ ਆ ਕੇ ਉਨ੍ਹਾਂ ਨੇ ਆਪਣੀ ਆਵਾਜ਼ ਉੱਪਰ ਤੱਕ ਪਹੁੰਚਾਉਣ ਦੇ ਲਈ ਅਣਮਿੱਥੇ ਸਮੇਂਂ ਲਈ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਜਾਵੇਗਾ, ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ।