ਸ੍ਰੀ ਫ਼ਤਿਹਗੜ੍ਹ ਸਾਹਿਬ: ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਨਗਰ ਕੀਰਤਨ ਵਿੱਚ ਇੱਕ ਵਿਅਕਤੀ ਦੀ ਫੁਕਰਾਪੰਤੀ ਵੇਖਣ ਨੂੰ ਮਿਲੀ। ਨਗਰ ਕੀਰਤਨ ਦੇ ਸਵਾਗਤ ਦੇ ਵਿੱਚ ਜਤਿੰਦਰ ਸਿੰਘ ਨਾਂਅ ਦੇ ਵਿਅਕਤੀ ਵੱਲੋਂ ਸ਼ਰੇਆਮ ਆਪਣੇ ਪਿਤਾ ਨਸ਼ੀਬ ਸਿੰਘ ਦੀ 12 ਬੋਰ ਦੀ ਰਾਇਫ਼ਲ ਨਾਲ ਗੋਲ਼ੀ ਚਲਾਈ ਗਇਆ।
ਜਾਣਕਾਰੀ ਮੁਤਾਬਕ ਮੰਡੀ ਗੋਬਿੰਦਗੜ੍ਹ ਦੇ ਵਿੱਚ ਕੱਢਿਆ ਗਿਆ ਇਹ ਨਗਰ ਕੀਰਤਨ ਜਦ ਮੁੱਹਲਾ ਸੰਗਤਪੁਰਾ ਵਿੱਚ ਪਹੁੰਚਿਆ ਤਾਂ ਜਤਿੰਦਰ ਸਿੰਘ ਵੱਲੋਂ ਆਪਣੇ ਪਿਤਾ ਦੀ ਲਾਇਸੈਂਸੀ 12 ਬੋਰ ਰਾਈਫਲ ਤੋਂ ਹਵਾਈ ਫਾਇਰ ਕੀਤੇ ਗਏ। ਇਸ ਘਟਨਾ ਦਾ ਵੀਡੀਓ ਸ਼ੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਪੁਲਿਸ ਪ੍ਰਸ਼ਾਸਨ ਨੇ ਕੀਤੀ ਰਾਇਫਲ ਸਮੇਤ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
ਪ੍ਰਸ਼ਾਸਨ ਜਤਿੰਦਰ ਸਿੰਘ ਦੇ ਇਸ ਕਾਰਨਾਮੇ 'ਤੇ ਸਖ਼ਤੀ ਨਾਲ ਪੇਸ਼ ਆ ਰਿਹਾ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਜਤਿੰਦਰ ਸਿੰਘ ਅਤੇ ਰਾਇਫਲ ਦੇ ਮਾਲਿਕ ਉਸ ਦੇ ਪਿਤਾ ਨਸੀਬ ਸਿੰਘ 'ਤੇ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਸਬੰਧੀ ਧਾਰਾ 336, 25, 27, 54, 59 ਦੇ ਅਸਲਾ ਐਕਟ ਅਧੀਨ ਮਾਮਲਾ ਦਰਜ਼ ਕੀਤਾ ਹੈ।