ਸ੍ਰੀ ਫਤਿਹਗੜ੍ਹ ਸਾਹਿਬ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਰੋਹ ਵਧਦਾ ਜਾ ਰਿਹਾ ਹੈ। ਸੂਬੇ ਦੀਆਂ 31 ਕਿਸਾਨ ਜਥੇਬੰਦੀਆਂ ਨੇ ਅੱਜ ਤੋਂ ਅਣਮਿੱਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕਰ ਦਿੱਤਾ। ਇਸੇ ਦੇ ਚੱਲਦਿਆਂ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਕਿਸਾਨਾਂ ਵੱਲੋਂ ਰੇਲ ਪੱਟੜੀਆਂ 'ਤੇ ਬੈਠ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅੱਜ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਹੋ ਗਿਆ ਹੈ ਜੋ ਕਿ ਅਣਮਿੱਥੇ ਸਮੇਂ ਲਈ ਚੱਲਦਾ ਰਹੇਗਾ।
ਇਸ ਦੇ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਵੱਲੋਂ ਸ਼ਿਰਕਤ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਸਾਨਾਂ ਆਗੂਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਇਸ ਕਾਨੂੰਨਾਂ ਦੇ ਖਿਲਾਫ਼ ਸੰਘਰਸ਼ ਲਗਾਤਾਰ ਜਾਰੀ ਰਹੇਗਾ ਅਤੇ ਉਹ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਕਰਵਾ ਹੀ ਰਹਿਣਗੇ।