ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਸਰਕਾਰ (Government of Punjab) ਵੱਲੋਂ ਭਾਸ਼ਾ ਵਿਭਾਗ, ਪੰਜਾਬ ਪਟਿਆਲਾ ਦੁਆਰਾ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਮਨਾਏ ਜਾ ਰਹੇ ਪੰਜਾਬੀ ਮਾਹ ਦੇ ਸਮਾਗਮਾਂ ਦੀ ਲੜੀ ਵਿਚ ਮਾਤਾ ਗੁਜਰੀ ਕਾਲਜ (Mata Gujri College) ਫਤਹਿਗੜ੍ਹ ਸਾਹਿਬ ਵਿਖੇ ਬੱਚਿਆਂ ਦਾ ਰਾਜ ਪੱਧਰੀ ਕੁਇਜ਼ ਮੁਕਾਬਲਾ ਕਰਵਾਇਆ ਗਿਆ।
ਇਸ ਸਮਾਗਮ ਵਿੱਚ ਡਾ. ਰਾਜਿੰਦਰ ਕੌਰ ਵਾਇਸ ਪ੍ਰਿੰਸੀਪਲ ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ, ਸੁਰਜੀਤ ਸਿੰਘ ਮਰਜਾਰਾ ਸ਼੍ਰੋਮਣੀ ਬਾਲ ਸਾਹਿਤ ਲੇਖਕ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੀ ਪ੍ਰਧਾਨਗੀ ਮਨਮੋਹਨ ਸਿੰਘ ਦਾਉਂ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਵੱਲੋਂ ਕੀਤੀ ਗਈ। ਕੁਇਜ਼ ਮਾਸਟਰ ਦੀ ਭੂਮਿਕਾ ਡਾ. ਦਰਸ਼ਨ ਸਿੰਘ ਸ਼੍ਰੋਮਣੀ ਬਾਲ ਸਾਹਿਤ ਲੇਖਕ ਵੱਲੋਂ ਬਾਖੂਬੀ ਨਿਭਾਈ ਗਈ।
ਭਾਸ਼ਾ ਵਿਭਾਗ ਦੇ ਡਾਇਰੈਕਟਰ ਕਰਮਜੀਤ ਕੌਰ (Director of Language Department Karamjit Kaur) ਨੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ ।
ਉਨ੍ਹਾਂ ਵੱਲੋ ਦੱਸਿਆ ਗਿਆ ਕਿ ਭਾਸ਼ਾ ਵਿਭਾਗ ਪੰਜਾਬ (Department of Languages Punjab) ਵੱਲੋਂ ਸਾਰੇ ਪੰਜਾਬ ਵਿੱਚ ਵੱਖ-ਵੱਖ ਪ੍ਰੋਗਰਾਮ ਕਰਵਾ ਕੇ ਮਾਂ ਬੋਲੀ ਪੰਜਾਬੀ ਦਾ ਪ੍ਰਚਾਰ ਅਤੇ ਪ੍ਰਸਾਰ ਕੀਤਾ ਜਾ ਰਿਹਾ ਹੈ ਅਤੇ ਬੱਚਿਆਂ ਵਿੱਚ ਸਾਹਿਤਕ ਰੂਚੀਆਂ ਪੈਦਾ ਕਰਨ ਅਤੇ ਬੱਚਿਆਂ ਨੂੰ ਆਪਣੇ ਸੱਭਿਆਚਾਰ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਦਾ ਬੌਧਿਕ ਵਿਕਾਸ ਕਰਨ ਲਈ ਕੁਇਜ਼ ਮੁਕਾਬਲੇ ਕਰਵਾਏ ਜਾਂਦੇ ਹਨ।
ਇਸ ਮੌਕੇ ਕਰਵਾਏ ਗਏ ਰਾਜ ਪੱਧਰੀ ਕੁਇਜ਼ ਮੁਕਾਬਲਿਆਂ (Competitions) ਵਿੱਚ ਵਰਗ ਓ ਦੇ ਵਿਦਿਆਰਥੀਆਂ (Students) ਵਿੱਚੋਂ ਪਹਿਲਾ ਸਥਾਨ ਪ੍ਰਭਜੋਤ ਕੌਰ, ਗੁਰੂ ਨਾਨਕ ਪਬਲਿਕ ਸੀ. ਸੈ. ਸਕੂਲ ਬੱਸੀਆਂ( ਲੁਧਿਆਣਾ) ਦੂਜਾ ਸਥਾਨ ਸਹਿਜਵੀਰ ਕੌਰ ਆਰ.ਬੀ.ਡੀ.ਏ.ਵੀ ਪਬਲਿਕ ਸਕੂਲ ਬਠਿੰਡਾ, ਤੀਜਾ ਸਥਾਨ ਪਲਵਿੰਦਰ ਕੌਰ ਜੀ.ਜੀ.ਐਸ.ਐਸ.ਟੀ.ਪੀ.ਹਾਈ ਸਕੂਲ (School) ਨੂੰਹੋਂ ਕਾਲੋਨੀ ਰੂਪਨਗਰ ਨੇ ਹਾਸਿਲ ਕੀਤਾ।
ਵਰਗ 'ਅ' ਵਿੱਚ ਪਹਿਲਾ ਸਥਾਨ ਅੰਮ੍ਰਿਤਦੀਪ ਕੌਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ (ਲੁਧਿਆਣਾ), ਦੂਜਾ ਸਥਾਨ ਅਮਨਦੀਪ ਕੌਰ ਸ.ਸ.ਸਮਾਰਟ ਸਕੂਲ ਛਾਜਲੀ (ਸੰਗਰੂਰ) ਅਤੇ ਤੀਜਾ ਸਥਾਨ ਅਵਨੀਤ ਕੌਰ ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾੜਾ (ਮੁਹਾਲੀ) ਨੇ ਹਾਸਿਲ ਕੀਤਾ।
ਵਰਗ ਏ ਵਿੱਚ ਪਹਿਲਾ ਸਥਾਨ ਜਗਸੀਰ ਸਿੰਘ ਬਰਾੜ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ, ਦੂਜਾ ਸਥਾਨ ਸੁਖਪ੍ਰੀਤ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ (Sri Guru Granth Sahib World University) ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਤੀਜਾ ਸਥਾਨ ਜਸਕੀਰਤ ਕੌਰ ਸਰਕਾਰੀ ਕਾਲਜ ਹੁਸ਼ਿਆਰਪੁਰ (Government College Hoshiarpur) ਨੇ ਹਾਸਿਲ ਕੀਤਾ। ਇਸ ਮੌਕੇ ’ਤੇ ਭਾਸ਼ਾ ਵਿਭਾਗ ਵੱਲੋਂ ਸਮਾਗਮ ਮੌਕੇ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ, ਜਿੱਥੇ ਪੁਸਤਕ ਪ੍ਰੇਮੀਆਂ ਵੱਲੋਂ ਕਿਤਾਬਾਂ ਖਰੀਦੀਆਂ ਗਈਆਂ ।
ਇਹ ਵੀ ਪੜ੍ਹੋ:ਝੁੱਗੀਆਂ ਵਾਲਿਆਂ ਨੂੰ ਰਿਹਾਇਸ਼ੀ ਥਾਵਾਂ ਦੇ ਮਾਲਕਾਨਾ ਹੱਕ ਦੇ ਸਰਟੀਫਿਕੇਟ ਵੰਡੇ