ਸ੍ਰੀ ਫ਼ਤਿਹਗੜ੍ਹ ਸਾਹਿਬ: ਸਮਾਜ ਵਿੱਚ ਲੋਕਾਂ ਦੀ ਸੋਚ ਬਦਲ ਰਹੀ ਹੈ। ਅੱਜ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਦਾ ਦਰਜਾ ਦਿੱਤਾ ਜਾ ਰਿਹਾ ਹੈ। ਇਹ ਕਹਿਣਾ ਹੈ ਬੇਟੀ ਬਚਾਓ ਬੇਟੀ ਪੜ੍ਹਾਓ ਦੀ ਪੰਜਾਬ ਪ੍ਰਧਾਨ ਉਮੇਸ਼ ਸ਼ਾਖਰ ਤੇ ਬੇਟੀ ਬਚਾਓ ਬੇਟੀ ਪੜਾਓ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬੱਬੀ ਦਾ। ਮੰਡੀ ਗੋਬਿੰਦਗੜ੍ਹ ਦੇ ਵਿੱਚ ਬੇਟੀ ਬਚਾਓ ਬੇਟੀ ਪੜ੍ਹਾਓ ਵਲੋਂ ਧੀਆਂ ਦੀ ਲੋਹੜੀ ਮਨਾਈ ਗਈ।
ਦਰਸ਼ਨ ਸਿੰਘ ਬੱਬੀ ਮੁਤਾਬਕ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿੱਚ ਮੁੰਡਿਆਂ ਦੇ ਮੁਕਾਬਲੇ ਕੁੜੀਆਂ ਦੀ ਗਿਣਤੀ ਘੱਟ ਸੀ, ਜੋ ਬਰਾਬਰੀ 'ਤੇ ਪਹੁੰਚ ਗਈ ਹੈ। ਇਸ ਲਈ ਬੇਟੀ ਬਚਾਓ ਬੇਟੀ ਪੜਾਓ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਇਸੇ ਤਹਿਤ ਜ਼ਿਲ੍ਹੇ ਦੇ ਹਰ ਸ਼ਹਿਰ ਅਤੇ ਵਾਰਡਾਂ ਵਿੱਚ ਧੀਆਂ ਦੀ ਲੋਹੜੀ ਦੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਪਹੁੰਚੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਦਾ ਕਹਿਣਾ ਸੀ ਕਿ ਜੋ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਪਨਾ ਦੇਖਿਆ ਸੀ ਉਸ ਦੇ ਨਤੀਜੇ ਜ਼ਮੀਨੀ ਪੱਧਰ 'ਤੇ ਨਜ਼ਰ ਆਉਣ ਲੱਗੇ ਹਨ। ਕੋਈ ਸਮਾਂ ਸੀ ਜਦੋਂ ਲੋਕ ਧੀਆਂ ਨੂੰ ਕੁੱਖ ਵਿੱਚ ਹੀ ਖ਼ਤਮ ਕਰ ਦਿੰਦੇ ਸਨ, ਪਰ ਅੱਜ ਸਮਾਂ ਬਦਲ ਗਿਆ ਹੈ। ਅੱਜ ਕੁੜੀਆਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ।
ਇਸ ਮੌਕੇ ਉਮੇਸ਼ ਸ਼ਾਖਰ ਵੱਲੋਂ ਸਾਰਿਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਇਸ ਸਮਾਗਮ ਨੂੰ ਬਹੁਤ ਚੰਗਾ ਉਪਰਾਲਾ ਦੱਸਿਆ। ਮੰਡੀ ਗੋਬਿੰਦਗੜ੍ਹ ਵਿੱਚ 'ਬੇਟੀ ਬਚਾਓ ਬੇਟੀ ਪੜ੍ਹਾਓ' ਵਲੋਂ ਮਨਾਈ ਗਈ ਧੀਆਂ ਦੀ ਲੋਹੜੀ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਇਹ ਵੀ ਪੜ੍ਹੋ: ਸੂਬੇ ਭਰ 'ਚ ਲੋਹੜੀ ਦੀ ਧੂਮ, ਕੈਪਟਨ ਸਣੇ ਕਈ ਨੇਤਾਵਾਂ ਨੇ ਦਿੱਤੀ ਵਧਾਈ