ਫਤਿਹਗੜ੍ਹ ਸਾਹਿਬ: ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਪੰਜਾਬ ਸਰਕਾਰ ਦੇ ਵੱਲੋਂ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡਣ ਲਈ ਅਮਲੋਹ ਆਏ।
ਜਿੱਥੇ ਉਨ੍ਹਾਂ ਨੇ ਅਫ਼ਗਾਨਿਸਤਾਨ ਦੇ ਹਾਲਾਤਾਂ ਬਾਰੇ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਹਾਦਸੇ ਦੌਰਾਨ ਉਨ੍ਹਾਂ ਦੀ ਪਤਨੀ ਦੇ ਮਾਮਾ ਜੀ ਵੀ ਜ਼ਖ਼ਮੀ ਹੋ ਗਏ ਸਨ। ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨੇ ਅਫ਼ਗਾਨਿਸਤਾਨ ਮਾਮਲੇ 'ਤੇ ਬੋਲਦਿਆ ਹੋਏ ਕਿਹਾ ਕਿ ਬੀਤੇ ਦਿਨੀਂ ਹੋਏ ਬੰਬ ਧਮਾਕੇ ਦੌਰਾਨ ਉਨ੍ਹਾਂ ਦੇ ਰਿਸ਼ਤੇਦਾਰ ਵੀ ਉੱਤੇ ਜ਼ਖ਼ਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਤਨੀ ਦੇ ਮਾਮਾ ਜੀ ਦੇ ਬੰਬ ਧਮਾਕੇ ਦੌਰਾਨ ਸਰੀਰ ਦੇ ਵਿੱਚ ਸੱਟਾਂ ਲੱਗੀਆਂ ਹਨ। ਜਿਨ੍ਹਾਂ ਦੀ ਹਾਲਤ ਨਾਜ਼ੁਕ ਹੈ। ਉਨ੍ਹਾਂ ਕਿਹਾ ਕਿ ਵੱਖ ਵੱਖ ਦੇਸ਼ਾਂ ਦੇ ਉੱਥੇ ਰਹਿਣ ਵਾਲੇ ਨਾਗਰਿਕਾਂ ਨੂੰ ਜਲਦੀ ਹੀ ਸੁਰੱਖਿਤ ਕੱਢਣਾ ਚਾਹੀਦਾ ਹੈ। ਉਨ੍ਹਾਂ ਦੀ ਸੁਰੱਖਿਆ ਲਈ ਵੀ ਕਈ ਹੱਲ ਕਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ:- ਹਰਿਆਣਾ 'ਚ ਕਿਸਾਨਾਂ 'ਤੇ ਪੁਲਿਸ ਦੀ ਧੱਕੇਸ਼ਾਹੀ