ਮੰਡੀ ਗੋਬਿੰਦਗੜ੍ਹ: ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਜਿੱਥੇ ਸੜਕਾਂ ਬਣਾਉਣ ਦਾ ਕੰਮ ਚੱਲ ਰਿਹਾ ਹੈ। ਉੱਥੇ ਹੀ ਏਸ਼ੀਆ ਦੀ ਸਭ ਤੋਂ ਵੱਡੀ ਲੋਹਾ ਮੰਡੀ ਗੋਬਿੰਦਗੜ੍ਹ ਦੇ ਸੁੰਦਰੀਕਰਨ ਦਾ ਕੰਮ ਵੀ ਸ਼ੁਰੂ ਹੋਣ ਜਾ ਰਿਹਾ ਹੈ। ਜਿਸ ਦਾ ਜਾਇਜ਼ਾ ਲੈਣ ਦੇ ਲਈ ਨੈਸ਼ਨਲ ਹਾਈਵੇ ਦੇ ਅਧਿਕਾਰੀ ਪਹੁੰਚੇ।
ਏਸ਼ੀਆ ਦੀ ਸਭ ਤੋਂ ਵੱਡੀ ਲੋਹਾ ਮੰਡੀ ਅਤੇ ਲੋਹਾ ਨਗਰੀ ਦੇ ਨਾਮ ਨਾਲ ਪ੍ਰਸਿੱਧ ਮੰਡੀ ਗੋਬਿੰਦਗੜ੍ਹ ਦੇ ਸੁੰਦਰੀਕਰਨ ਦੇ ਪ੍ਰੋਜੈਕਟ ਬਾਰੇ ਦੱਸਦੇ ਹੋਏ ਈਓ ਚਰਨਜੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਦਾਖ਼ਲੇ 'ਤੇ ਦਿੱਲੀ - ਅੰਮ੍ਰਿਤਸਰ ਕੌਮੀ ਸ਼ਾਹਰਾਹ 'ਤੇ ਸਵਾਗਤੀ ਗੇਟ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੇਟ ਲੋਕਾਂ ਦੀ ਖਿੱਚ ਦਾ ਕੇਂਦਰ ਬਣਨਗੇ।
ਉਨਾਂ ਕਿਹਾ ਕਿ ਸ਼ਹਿਰ ਦੇ ਸੁੰਦਰੀਕਰਨ ਦੇ ਲਈ ਸੜਕਾਂ ਦੇ ਕਿਨਾਰੇ 'ਤੇ ਫੁੱਲ ਬੂਟੇ ਲਗਾਏ ਜਾਣਗੇ, ਜੋ ਵਾਤਾਵਰਨ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣ ਲਈ ਸਹਾਇਕ ਸਿੱਧ ਹੋਣਗੇ। ਮੀਂਹ ਕਾਰਨ ਕੌਮੀ ਸ਼ਾਹਰਾਹ 'ਤੇ ਜਮਾ ਹੋਣ ਵਾਲੇ ਪਾਣੀ ਦੇ ਨਿਕਾਸ ਲਈ ਵੀ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਪਿੰਡਾਂ ਦੇ ਲੋਕਾਂ ਦੀ ਮੰਗ ਸੀ ਕਿ ਉਨ੍ਹਾਂ ਦੇ ਪਿੰਡਾਂ ਨੂੰ ਜਾਣ ਦੇ ਲਈ ਕੌਮੀ ਸ਼ਾਹਰਾਹ ਤੋਂ ਕੋਈ ਰਸਤਾ ਨਹੀਂ ਹੈ। ਇਸ ਸਮੱਸਿਆ ਨੂੰ ਵੇਖਦੇ ਹੋਏ ਦੋ ਨਵੇਂ ਪੁਲ ਪਾਸ ਕੀਤੇ ਗਏ ਹਨ। ਜਿਨ੍ਹਾਂ ਦਾ ਨਿਰਮਾਣ ਕਾਰਜ ਜਲਦ ਹੀ ਸ਼ੁਰੂ ਹੋ ਜਾਵੇਗਾ, ਜਿਸ ਨਾਲ ਪਿੰਡਾਂ ਦੇ ਲੋਕਾਂ ਲਈ ਸਹੂਲਤ ਮਿਲੇਗੀ।
ਇਹ ਵੀ ਪੜ੍ਹੋ: ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ 'ਚ 7ਵੇਂ ਨੰਬਰ 'ਤੇ ਭਾਰਤ