ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਵਿਆਹੁਤਾ ਦੀ ਮੌਤ ਮਗਰੋਂ ਪਰਿਵਾਰ ਵਾਲਿਆਂ ਨੇ ਪੁਲਿਸ ਵੱਲੋਂ ਸੁਹਰਾ ਪਰਿਵਾਰ ’ਤੇ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਸਰਹਿੰਦ -ਮੋਰਿੰਡਾ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਧੀ ਨੂੰ ਜ਼ਹਿਰ ਦੇ ਮਾਰਿਆ ਗਿਆ ਹੈ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਸਬੰਧੀ ਉਨ੍ਹਾਂ ਵਲੋਂ ਰੋਡ ਜਾਮ ਕਰਕੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਪੁਲਿਸ ਜਾਂਚ ਕਰਨ ਦੀ ਗੱਲ ਆਖ ਰਹੀ ਹੈ।
ਇਸ ਮੌਕ ਗੱਲਬਾਤ ਕਰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਨਾਮ ਪ੍ਰੀਤੀ ਹੈ ਜਿਸਦਾ ਵਿਆਹ 9 ਸਾਲ ਪਹਿਲਾਂ ਸਰਹਿੰਦ ਦੇ ਪ੍ਰਿੰਸ ਟੰਡਨ ਨਾਲ ਹੋਇਆ ਸੀ। ਪਰਿਵਾਰ ਵਾਲਿਆਂ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਸਹੁਰਾ ਪਰਿਵਾਰ ਉਨ੍ਹਾਂ ਦੀ ਕੁੜੀ ਨੂੰ ਬਹੁਤ ਤੰਗ ਪ੍ਰੇਸ਼ਾਨ ਕਰਦਾ ਸੀ। ਉਨ੍ਹਾਂ ਦੱਸਿਆ ਕਿ ਕੁੱਝ ਦਿਨਾਂ ਤੋਂ ਪ੍ਰਾਪਰਟੀ ਨੂੰ ਲੈਕੇ ਝਗੜਾ ਚੱਲ ਰਿਹਾ ਸੀ। ਸਹੁਰਾ ਪਰਿਵਾਰ ਨੇ ਉਨਾਂ ਦੀ ਕੁੜੀ ਦੇ ਗਹਿਣੇ ਵੀ ਗਿਰਵੀ ਰੱਖੇ ਹੋਏ ਹਨ।
ਪਰਿਵਾਰ ਨੇ ਕਿਹਾ ਕਿ ਜਦੋਂ ਸਹੁਰਾ ਪਰਿਵਾਰ ਨੇ ਪ੍ਰਾਪਰਟੀ ਵੇਚੀ ਤਾਂ ਉਨ੍ਹਾਂ ਦੀ ਕੁੜੀ ਇਹ ਕਹਿ ਰਹੀ ਸੀ ਉਸਦੇ ਗਹਿਣੇ ਛੁਡਵਾ ਦਿੱਤੇ ਜਾਣ ਪ੍ਰੰਤੂ ਉਸਦਾ ਪਤੀ ਪ੍ਰਿੰਸ ਟੰਡਨ ਵੱਲੋ ਸ਼ਰਾਬ ਪੀਕੇ ਕੁੱਟਮਾਰ ਕਰਦਾ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਉਨਾਂ ਨੂੰ ਸਰਹਿੰਦ ਤੋਂ ਕੁੜੀ ਦੇ ਗੁਆਢੀਆਂ ਦਾ ਫੋਨ ਆਇਆ ਸੀ ਕਿ ਉਨ੍ਹਾਂ ਦੀ ਕੁੜੀ ਨੇ ਜ਼ਹਿਰ ਖਾ ਲਿਆ ਹੈ ਤੇ ਉਸ ਨੂੰ ਹਸਪਤਾਲ ਵਿੱਚ ਜ਼ੇਰੇ ਇਲਾਜ ਲਈ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਕੁੜੀ ਨੂੰ ਜ਼ਹਿਰ ਦੇ ਕੇ ਮਾਰਿਆ ਗਿਆ ਹੈ।
ਉਥੇ ਹੀ ਪਰਿਵਾਰ ਵਾਲਿਆਂ ਨੇ ਪੁਲਿਸ ’ਤੇ ਇਲਜ਼ਾਮ ਲਾਇਆ ਕਿ ਉਨ੍ਹਾਂ ਨੂੰ ਇਨਸਾਫ਼ ਦੇਣ ਦੀ ਥਾਂ ਪੁਲਿਸ ਸਮਝੌਤੇ ਦਾ ਦਬਾਅ ਬਣਾ ਰਹੀ ਹੈ। ਓਧਹ ਦੂਜੇ ਪਾਸੇ ਥਾਣਾ ਮੁਖੀ ਸੰਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਵਿਆਹੁਤਾ ਔਰਤ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਇਸਦੀ ਜਾਂਚ ਕਰ ਰਹੀ ਹੈ। ਦਬਾਅ ਬਣਾਉਣ ਵਾਲੀ ਕੋਈ ਗੱਲ ਨਹੀਂ ਹੈ।
ਇਹ ਵੀ ਪੜ੍ਹੋ: ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ: ਭਾਰੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ