ਸ੍ਰੀ ਫਤਿਹਗੜ੍ਹ ਸਾਹਿਬ: ਭਾਰਤ-ਚੀਨ ਸਰਹੱਦ 'ਤੇ ਚੀਨੀ ਫੌਜੀਆਂ ਨਾਲ ਹਿੰਸਕ ਝੜਪ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਬੀਰੇਵਾਲਾ ਡੋਗਰਾ ਦੇ ਵਸਨੀਕ ਗੁਰਤੇਜ ਸਿੰਘ ਦਾ ਸਸਕਾਰ ਉਪਰੰਤ ਉਸ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਤੋਂ ਬਾਅਦ ਸ਼ਹੀਦ ਦਾ ਪਰਿਵਾਰ, ਰਿਸ਼ਤੇਦਾਰ ਅਤੇ ਉਸ ਦੇ ਦੋਸਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਕਰਮ ਸਿੰਘ ਵੱਲੋਂ ਪਰਿਵਾਰ ਨੂੰ ਸਿਰਪਾਓ ਭੇਂਟ ਕੀਤੇ ਗਏ।
ਇਸ ਮੌਕੇ ਸ਼ਹੀਦ ਗੁਰਤੇਜ ਸਿੰਘ ਦੇ ਪਿਤਾ ਵਿਰਸਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਵੱਲੋਂ ਦੇਸ਼ ਦੀ ਖ਼ਾਤਰ ਸ਼ਹੀਦੀ ਪਾਉਣ 'ਤੇ ਉਨ੍ਹਾਂ ਨੂੰ ਆਪਣੇ ਪੁੱਤਰ 'ਤੇ ਮਾਣ ਹੈ। ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਵਿਦੇਸ਼ ਜਾਣਾ ਚਾਹੁੰਦਾ ਸੀ ਪ੍ਰੰਤੂ ਉਸ ਨੇ ਵਿਦੇਸ਼ ਜਾਣ ਨਾਲੋਂ ਦੇਸ਼ ਸੇਵਾ ਨੂੰ ਤਰਜੀਹ ਦਿੱਤੀ ਅਤੇ ਪਹਿਲੀ ਵਾਰ ਦੀ ਫ਼ੌਜ ਦੀ ਭਰਤੀ ਦੇਖਣ ਗਿਆ ਇਹ ਹੀ ਫ਼ੌਜ ਵਿੱਚ ਭਰਤੀ ਹੋ ਗਿਆ।
ਇਸ ਮੌਕੇ ਸ਼ਹੀਦ ਗੁਰਤੇਜ ਸਿੰਘ ਦੇ ਵੱਡੇ ਭਰਾ ਤਰਲੋਕ ਸਿੰਘ ਨੇ ਕਿਹਾ ਕਿ ਗੁਰਤੇਜ ਬਚਪਨ ਤੋਂ ਹੀ ਬਹੁਤ ਮਿਲਾਪੜੇ ਸੁਭਾਅ ਦਾ ਮਾਲਕ ਸੀ ਅਤੇ ਹਰੇਕ ਵਿਅਕਤੀ ਨਾਲ ਬਹੁਤ ਜਲਦੀ ਘੁਲ ਮਿਲ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਗੁਰਤੇਜ ਨੂੰ ਫ਼ੌਜ ਵਿੱਚ ਭਰਤੀ ਹੋਇਆਂ ਨੂੰ ਲਗਪਗ ਇੱਕ ਸਾਲ ਸੱਤ ਮਹੀਨੇ ਹੀ ਹੋਏ ਸਨ ਕਿ ਉਹ ਦੇਸ਼ ਭਗਤੀ ਪ੍ਰਤੀ ਜਜ਼ਬਾ ਨਿਭਾਉਂਦਿਆਂ ਹੋਇਆ ਉਹ ਆਪਣੇ ਦੇਸ਼ ਲਈ ਸ਼ਹੀਦੀ ਪਾ ਗਿਆ।
ਇਸ ਮੌਕੇ ਸ਼ਹੀਦ ਗੁਰਤੇਜ ਸਿੰਘ ਦੀ ਮਾਸੀ ਬਲਵਿੰਦਰ ਕੌਰ ਨੇ ਕਿਹਾ ਕਿ ਕੀ ਗੁਰਤੇਜ ਧਾਰਮਿਕ ਬਿਰਤੀ ਵਾਲਾ ਅੰਮ੍ਰਿਤਧਾਰੀ ਗੁਰਸਿੱਖ ਨੌਜਵਾਨ ਸੀ ਅਤੇ ਫ਼ੌਜ ਵਿੱਚ ਭਰਤੀ ਹੋਣ ਤੋਂ ਪਹਿਲਾਂ ਪਿੰਡ ਵਿੱਚ ਪਾਠ ਦੀ ਸੇਵਾ ਵੀ ਨਿਭਾ ਨਿਭਾਉਂਦਾ ਸੀ।
ਇਹ ਵੀ ਪੜੋ: ਸ਼ਹੀਦ ਗੁਰਤੇਜ ਸਿੰਘ ਦਾ ਰਾਸ਼ਟਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
ਉਥੇ ਹੀ ਸ਼ਹੀਦ ਗੁਰਤੇਜ ਸਿੰਘ ਦੇ ਬਚਪਨ ਦੇ ਸਾਥੀ ਦੋਸਤ ਮਿੱਤਰ ਵੀ ਗੁਰਤੇਜ ਦੀ ਸ਼ਹਾਦਤ 'ਤੇ ਫ਼ਖਰ ਮਹਿਸੂਸ ਕਰ ਰਹੇ ਹਨ। ਦੋਸਤਾਂ ਨੇ ਕਿਹਾ ਕਿ ਗੁਰਤੇਜ ਬਹੁਤ ਹੀ ਨਰਮ ਮਿਲਾਪੜੇ ਤੇ ਮਿਲਣਸਾਰ ਸੁਭਾਅ ਦਾ ਮਾਲਕ ਸੀ ਤੇ ਉਹ ਫੌਜ ਵਿੱਚ ਭਰਤੀ ਹੋਣ ਤੋਂ ਬਾਅਦ ਕੇਵਲ ਇੱਕ ਵਾਰ ਹੀ ਛੁੱਟੀ ਕੱਟਣ ਲਈ ਪਿੰਡ ਆਇਆ ਸੀ ਅਤੇ ਇਸ ਉਪਰੰਤ ਉਹ ਦੇਸ਼ ਲਈ ਸ਼ਹੀਦੀ ਪਾ ਗਿਆ।