ਸ੍ਰੀ ਫਤਿਹਗੜ੍ਹ ਸਾਹਿਬ: ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ (Guru Gobind Singh) ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ (Baba Zorawar Singh), ਬਾਬਾ ਫਤਿਹ ਸਿੰਘ (Baba Fateh Singh), ਜਗਤ ਮਾਤਾ ਗੁਜਰ ਕੌਰ (Mata Gujar Kaur) ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਤ ਸ੍ਰੀ ਫ਼ਤਹਿਗੜ੍ਹ ਸਾਹਿਬ (Sri Fatehgarh Sahib) ਵਿਖੇ ਲੱਗਣ ਵਾਲੇ ਸਾਲਾਨਾ ਸ਼ਹੀਦੀ ਜੋੜ ਮੇਲ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ (District Administration) ਵੱਲੋਂ ਡਿਪਟੀ ਕਮਿਸ਼ਨਰ (Deputy Commissioner) ਨੇ ਜ਼ਿਲ੍ਹੇ ਦੇ ਸਮੁੱਚੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ (Deputy Commissioner) ਵੱਲੋਂ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਡਿਪਟੀ ਕਮਿਸ਼ਨਰ ਪੂਨਮਜੀਤ ਕੌਰ (Deputy Commissioner Poonamjit Kaur) ਨੇ ਕਿਹਾ ਇਸ ਵਾਰ ਸਾਲਾਨਾ ਸ਼ਹੀਦੀ ਜੋੜ ਮੇਲ 25-26-27 ਦਸੰਬਰ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ (Sri Fatehgarh Sahib) ਦੀ ਧਰਤੀ ‘ਤੇ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਭਾਰੀ ਪੁਲਿਸ ਫੋਰਸ ਲਗਾਈ ਜਾਵੇਗੀ ਉੱਥੇ ਹੀ ਸਾਰੇ ਸ਼ਹਿਰ ਨੂੰ ਸੀਸੀਟੀਵੀ ਕੈਮਰਿਆ (CCTV cameras) ਦੀ ਨਿਗਰਾਨੀ ਹੇਠ ਰੱਖਿਆ ਜਾਵੇ ਤਾਂ ਜੋ ਹਰ ਪਲ-ਪਲ ਦੀ ਖ਼ਬਰ ਉਨ੍ਹਾਂ ਨੂੰ ਮਿਲੀ ਰਹੇ।
ਇਸ ਮੌਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ (Sri Fatehgarh Sahib) ਦੇ ਮੈਨੇਜਰ ਗੁਰਦੀਪ ਸਿੰਘ ਕੰਗ (Manager Gurdeep Singh Kang) ਨੇ ਕਿਹਾ ਕਿ ਸਾਲਾਨਾ ਸ਼ਹੀਦੀ ਜੋੜ ਮੇਲ ਮੌਕੇ ਜ਼ਿਲ੍ਹਾ ਪ੍ਰਸ਼ਾਸਨ (District Administration) ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਜ਼ਿਲ੍ਹਾ ਪ੍ਰਸ਼ਾਸਨ (District Administration) ਤੋਂ ਆਪਣਾ ਬਣਦਾ ਸਹਿਯੋਗ ਵੀ ਲਵੇਗੀ।
ਉਨ੍ਹਾਂ ਦੇਸ਼ਾਂ ਵਿਦੇਸ਼ਾਂ ਵਿੱਚ ਵੱਸ ਰਹੀ ਸੰਗਤ ਨੂੰ ਅਪੀਲ ਕੀਤੀ ਕਿ ਸਾਲਾਨਾ ਸ਼ਹੀਦੀ ਜੋੜ ਮੇਲ ਮੌਕੇ ਵੱਡੀ ਗਿਣਤੀ ਵਿੱਚ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ (Sri Fatehgarh Sahib) ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣ।
ਇਹ ਵੀ ਪੜ੍ਹੋ: ਪੂਰੇ ਦੇਸ਼ 'ਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਛੱਠ ਪੂਜਾ ਤਿਉਹਾਰ