ਸ੍ਰੀ ਫਤਿਹਗੜ੍ਹ ਸਾਹਿਬ: ਆਉਣ ਵਾਲੀਆਂ 2022 ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗਾ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸੇ ਦੇ ਚੱਲਦੇ ਜਿਲ੍ਹੇ ਚ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਪਿੰਡ ਚਹਿਲਾਂ ਚ ਮੀਟਿੰਗ ਕੀਤੀ ਗਈ।
ਇਸ ਦੌਰਾਨ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਬਹੁਤ ਵਾਅਦੇ ਕੀਤੇ ਗਏ ਸੀ ਪਰ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦੀ ਥਾਂ ਆਪਣੀ ਕੁਰਸੀ ਬਚਾਉਣ ਦੇ ਲਈ ਲੱਗੇ ਹੋਏ ਹਨ। ਹਲਕਾ ਇੰਚਾਰਜ ਨੇ ਇਹ ਵੀ ਕਿਹਾ ਕਿ ਕਾਂਗਰਸ ਅਤੇ ਆਪ ਦੇ ਆਗੂ ਝੂਠ ਦਾ ਸਹਾਰਾ ਲੈ ਕੇ ਸੱਤਾ ਹਥਿਆਉਣਾ ਚਾਹੁੰਦੇ ਹਨ। ਪਰ ਪੰਜਾਬ ਦੇ ਲੋਕ ਹੁਣ ਇਨ੍ਹਾਂ ਪਾਰਟੀਆਂ ਦੇ ਝੂਠੇ ਵਾਅਦਿਆਂ ਅਤੇ ਪ੍ਰਚਾਰ ਤੋਂ ਸੁਚੇਤ ਹੋ ਚੁੱਕੇ ਹਨ। ਹੁਣ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਨੂੰ ਸੱਤਾ ’ਚ ਲਿਆਉਣਾ ਚਾਹੁੰਦੇ ਹਨ।
ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅਮਲੋਹ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਲਕੇ ਦੇ ਵਿਕਾਸ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ’ਤੇ ਲਾਗੂ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਨੂੰ ਵੱਡੀ ਜਿੱਤ ਦਰਜ ਕਰਵਾਉਣ।
ਇਹ ਵੀ ਪੜੋ: ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਨਾਲ 'ਆਪ' ਨੂੰ ਕੋਈ ਫਰਕ ਨਹੀਂ : ਜੈ ਕ੍ਰਿਸ਼ਨ