ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੇ ਚੱਲਦੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਗਈਆਂ ਪ੍ਰਵਾਸੀ ਮਜ਼ਦੂਰਾਂ ਦੇ ਲਈ ਵਿਸ਼ੇਸ਼ ਟ੍ਰੇਨਾਂ ਦੇ ਵਿੱਚੋ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਵਿੱਚ ਵੀ ਟ੍ਰੇਨ ਪਹੁੰਚੀ, ਜਿੱਥੋਂ ਪ੍ਰਵਾਸੀ ਮਜ਼ਦੂਰ ਆਪਣੇ ਘਰਾਂ ਦੇ ਲਈ ਰਵਾਨਾ ਹੋਏ।
ਕੋਰੋਨਾ ਵਾਇਰਸ ਕਾਰਨ ਦੇਸ਼ ਦੇ ਵਿੱਚ ਲੌਕਡਾਉਣ ਚੱਲ ਰਿਹਾ ਹੈ ਜਿਸ ਦੇ ਕਾਰਨ ਸਾਰੇ ਉਦਯੋਗ ਬੰਦ ਪਏ ਹਨ। ਇਸ ਕਰਕੇ ਪ੍ਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਜਾਣ ਦੇ ਲਈ ਮਜਬੂਰ ਹਨ। ਇਸੇ ਤਰ੍ਹਾਂ ਹੀ ਪੰਜਾਬ ਦੇ ਵਿੱਚ ਬਹੁਤ ਗਿਣਤੀ ਪ੍ਰਵਾਸੀ ਮਜ਼ਦੂਰ ਸਾਈਕਲ ਰਾਹੀਂ ਅਤੇ ਪੈਦਲ ਘਰਾਂ ਨੂੰ ਜਾ ਰਹੇ ਹਨ, ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਸੁਰੱਖਿਅਤ ਪਹੁੰਚਾਉਣ ਦੇ ਲਈ ਵਿਸ਼ੇਸ਼ ਟ੍ਰੇਨਾਂ ਚਲਾਈਆਂ ਗਈਆਂ ਹਨ।
ਇਹ ਵੀ ਪੜ੍ਹੋ: ਮੁੰਬਈ: ਬੈਸਟ ਦੇ ਕਿਸੇ ਵੀ ਸਟਾਫ ਦੇ ਕੋਵਿਡ -19 ਨਾਲ ਮਰਨ 'ਤੇ ਪਰਿਵਾਰਕ ਮੈਂਬਰ ਨੂੰ ਮਿਲੇਗੀ ਨੌਕਰੀ
ਇਸੇ ਤਹਿਤ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਜੰਕਸ਼ਨ 'ਤੇ ਵੀ ਟ੍ਰੇਨ ਪ੍ਰਵਾਸੀ ਮਜ਼ਦੂਰਾਂ ਨੂੰ ਲੈਣ ਆਈ। ਇਸ ਮੌਕੇ ਜਦ ਪ੍ਰਵਾਸੀ ਮਜ਼ਦੂਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੇ ਚਿਹਰਿਆਂ 'ਤੇ ਖੁਸ਼ੀ ਨਜ਼ਰ ਆਈ। ਪ੍ਰਵਾਸੀ ਮਜ਼ਦੂਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਹ ਆਪਣੇ ਘਰਾਂ ਨੂੰ ਜਾ ਰਹੇ ਹਨ, ਉਹ ਉੱਥੇ ਜਾ ਕੇ ਆਪਣਾ ਕੰਮਕਾਰ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਵਿੱਚ ਕੰਮ ਨਹੀਂ ਮਿਲ ਰਿਹਾ ਸੀ ਜਿਸ ਕਾਰਨ ਉਨ੍ਹਾਂ ਨੂੰ ਗੁਜ਼ਾਰਾ ਕਰਨ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।