ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਮੱਦੇਨਜ਼ਰ ਰੱਖ ਪੰਜਾਬ ਸਰਕਾਰ ਦੇ ਵੱਲੋਂ ਮਿਸ਼ਨ ਫ਼ਤਿਹ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਮਿਸ਼ਨ ਫ਼ਤਿਹ ਮੁਹਿੰਮ ਦਾ ਆਗਾਜ਼ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਪ੍ਰਸ਼ਾਸਨ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਕੀਤਾ ਗਿਆ ਹੈ।
ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕਰਨ ਦੇ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਮਿਸ਼ਨ ਫ਼ਤਿਹ ਮੁਹਿੰਮ ਦੇ ਸਬੰਧ ਵਿੱਚ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਬੱਚਤ ਭਵਨ ਵਿੱਖੇ ਇੱਕ ਸਮਾਗਮ ਕੀਤਾ ਗਿਆ ਹੈ। ਜਿਸ ਦੇ 'ਚ ਫਰੰਟ ਲਾਈਨ ਤੇ ਕੰਮ ਕਰਨ ਵਾਲੇ ਯੋਧਿਆਂ ਨੂੰ ਸਨਮਾਨਿਤ ਕੀਤਾ ਗਿਆ ਹੈ।
ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕਰਨ ਦੇ ਲਈ ਮਿਸ਼ਨ ਫਤਹਿ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕੋਰੋਨਾ ਤੋਂ ਡਰਨ ਦੀ ਲੋੜ ਨਹੀਂ ਬਲਕਿ ਇਸ ਦੇ ਖਿਲਾਫ਼ ਲੜ ਕੇ ਫ਼ਤਹਿ ਕਰਨੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਸਾਨੂੰ ਮਾਸਕ ਲਗਾਉਣਾ, ਹੱਥ ਧੋਣੇ ਅਤੇ ਸਮਾਜਿਕ ਦੂਰੀ ਦਾ ਧਿਆਨ ਰੱਖਣਾ ਚਾਹੀਦਾ ਹੈ।
ਇਸ ਮੌਕੇ ਗੱਲਬਾਤ ਕਰਦੇ ਫ਼ਤਿਹਗੜ੍ਹ ਸਾਹਿਬ ਦੇ ਐਸਡੀਐਮ ਸੰਜੀਵ ਕੁਮਾਰ ਦਾ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਦੇ ਵਿੱਚ ਹੁਣ ਕੋਰੋਨਾ ਪੌਜ਼ੀਟਿਵ ਕੋਈ ਕੇਸ ਨਹੀਂ ਹੈ, ਜੋ ਵੀ ਕੋਰੋਨਾ ਪੌਜ਼ੀਟਿਵ ਕੇਸ ਆਏ ਹਨ ਉਹ ਦੂਸਰੇ ਸੂਬਿਆਂ ਤੋਂ ਆਏ ਲੋਕਾਂ ਦੇ ਹਨ। ਸਰਕਾਰ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਮਿਸ਼ਨ ਫ਼ਤਹਿ ਚਲਾਇਆ ਜਾ ਰਿਹਾ ਹੈ।