ਫਤਿਹਗੜ੍ਹ ਸਾਹਿਬ: Halka Amloh under Bharat Mala project ਅੰਦਰ ਕੇਂਦਰ ਸਰਕਾਰ ਵੱਲੋਂ ਜ਼ਮੀਨਾਂ ਵਿੱਚੋਂ ਦੀ ਕੱਢੇ ਜਾ ਰਹੇ ਹਾਈਵੇ ਦੇ ਵਿਰੋਧ ਵਿੱਚ ਕਿਸਾਨਾਂ ਵਲੋਂ ਲੰਬੇ ਸਮੇਂ ਤੋਂ ਅਮਲੋਹ ਨਾਭਾ ਰੋਡ ਤੇ ਪੈਂਦੇ ਪਿੰਡ ਨੂਰਪੂਰਾ ਦੇ ਬੱਸ ਸਟੈਂਡ ਦੇ ਨਜ਼ਦੀਕ ਪੱਕਾ ਧਰਨਾ ਜਾਰੀ ਹੈ। ਇਸ ਧਰਨੇ ਵਿੱਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਪਹੁੰਚੇ। ਜਿਥੇ ਕਿਸਾਨਾਂ ਵਲੋਂ ਵਿਧਾਇਕ ਗੈਰੀ ਬੜਿੰਗ ਨੂੰ ਮੰਗ ਪੱਤਰ ਵੀ ਦਿੱਤਾ ਗਿਆ।
ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ 11 ਪਿੰਡਾਂ ਵਿਚ ਕੇਂਦਰ ਸਰਕਾਰ ਸਕੀਮ ਭਾਰਤਮਾਲਾ ਪ੍ਰਾਜੈਕਟ ਦੇ ਤਹਿਤ ਨੈਸ਼ਨਲ ਹਾਈਵੇ ਨਿਕਲ ਰਿਹਾ ਹੈ। ਜਿਸ ਨੂੰ ਲੈ ਕੇ ਕਿਸਾਨਾਂ ਦੇ ਮਨਾਂ ਵਿੱਚ ਕਈ ਖਦਸੇ ਹਨ ਕਿਉਂਕਿ ਕਿਸਾਨਾਂ ਦੀ ਜ਼ਮੀਨ ਦੋ-ਦੋ ਹਿੱਸਿਆਂ ਵਿੱਚ ਵੰਡੀ ਜਾ ਰਹੀ ਹੈ। ਇੱਥੇ ਕਾਫ਼ੀ ਉਜਾੜਾ ਵੀ ਹੋਣਾ ਹੈ ਤੇ ਕਿਸਾਨਾਂ ਨੂੰ ਜਮੀਨ ਦੇ ਰੇਟ ਦਾ ਕੁਝ ਪਤਾ ਨਹੀਂ ਲੱਗ ਰਿਹਾ।
ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਬਣ ਰਹੇ ਇਸ ਹਾਈਵੇਅ ਦੌਰਾਨ ਕਿੱਥੇ ਕੱਟ ਹੋਵੇਗਾ ਅਤੇ ਕਿਸਾਨਾਂ ਨੂੰ ਕਿਸ ਤਰ੍ਹਾਂ ਦੀਆਂ ਸਹੂਲਤਾਂ ਹੋਰ ਦਿੱਤੇ ਜਾਣਗੇ ਇਸ ਦੇ ਬਾਰੇ ਕੁਝ ਵੀ ਕਲੀਅਰ ਨਹੀਂ ਹੈ। ਜਿਸ ਦੇ ਕਰਕੇ ਕਿਸਾਨਾਂ ਨੂੰ ਇਸ ਹਾਈਵੇ ਦੇ ਬਾਰੇ ਕੁਝ ਪਤਾ ਨਹੀਂ ਚੱਲ ਰਿਹਾ। ਵਿਧਾਇਕ ਗੈਰੀ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੀ ਪਹਿਲਾਂ ਵੀ 2 ਵਾਰ ਕਿਸਾਨਾਂ ਦੇ ਨਾਲ ਮੀਟਿੰਗ ਹੋਈ ਹੈ ਅਤੇ ਹੁਣ ਉਹ ਇਸ ਧਰਨੇ ਦੇ ਵਿੱਚ ਫਿਰ ਤੋਂ ਪਹੁੰਚੇ ਹਨ ਅਤੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਹੈ।
ਜਿਸ ਬਾਰੇ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਵਿਚਾਰ ਚਰਚਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ Pwd ਵੱਲੋਂ ਪੰਜਾਬ ਦੇ ਵਿੱਚ ਸੜਕਾਂ ਦਾ ਪ੍ਰਬੰਧ ਕੀਤਾ ਜਾਵੇਗਾ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਜਦੋ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਇਸ ਹਾਈਵੇ ਨੂੰ ਬਣਨ ਨਹੀਂ ਦੇਣਗੇ।
ਉੱਥੇ ਹੀ ਗੱਲਬਾਤ ਕਰਦੇ ਹੋਏ ਕਿਸਾਨ ਮਲਕੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਧਰਨਾ 1 ਅਗਸਤ ਤੋਂ ਸ਼ੁਰੂ ਕੀਤਾ ਗਿਆ ਸੀ। ਜਿਸ ਵਿੱਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਆਏ ਹਨ ਤੇ ਉਨ੍ਹਾਂ ਨੇ ਵਿਸ਼ਵਾਸ ਦਵਾਇਆ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਕਿਸਾਨਾਂ ਦੇ ਨਾਲ ਹਨ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਮਾਮਲਾ, ਪੰਜ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਸੰਦੀਪ ਕੇਕੜੇ ਦੇ ਭਰਾ ਬਿੱਟੂ