ਸ੍ਰੀ ਫਤਹਿਗੜ੍ਹ ਸਾਹਿਬ: ਪੰਜਾਬ ਸਰਕਾਰ ਦੇ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਲਈ ਅਪੀਲ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ 20 ਮਈ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਸਮਾਂ ਤੈਅ ਕੀਤਾ ਗਿਆ ਸੀ। ਜਿਸ ਦੇ ਤਹਿਤ ਪੰਜਾਬ ਵਿੱਚ ਕਈ ਥਾਵਾਂ ਉੱਤੇ ਕਿਸਾਨਾਂ ਵੱਲੋਂ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਹੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿੱਚ ਕਿਸਾਨ ਰਣਧੀਰ ਸਿੰਘ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕੀਤੀ ਗਈ। ਜਿਸ ਦੀ ਸ਼ੁਰੂਆਤ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਵੱਲੋਂ ਕਰਵਾਈ ਗਈ।
ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਰਣਧੀਰ ਸਿੰਘ ਨੇ ਕਿਹਾ ਕਿ ਉਹ ਪਿਛਲੇ 10 ਸਾਲਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ। ਇਸ ਵਾਰ ਵੀ ਉਨ੍ਹਾਂ ਦੇ ਵੱਲੋਂ ਦੋ ਏਕੜ ਦੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ। ਕਿਸਾਨ ਰਣਧੀਰ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ। ਉੱਥੇ ਹੀ ਲੇਬਰ ਦਾ ਖਰਚਾ ਵੀ ਬਚਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਨਾਲ ਝਾੜ ਉੱਤੇ ਕੋਈ ਅਸਰ ਨਹੀਂ ਪੈਂਦਾ। ਉਨ੍ਹਾਂ ਦਸਿਆ ਕਿ ਇੱਕ ਏਕੜ ਦੇ 8 ਕਿਲੋਂ ਬੀਜ ਲਗਦਾ ਹੈ, ਜਿਸਨੂੰ ਇਕੱਲਾ ਵਿਅਕਤੀ ਵੀ ਲਾ ਸਕਦਾ ਹੈ।
ਉੱਥੇ ਹੀ ਇਸ ਮੌਕੇ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਵਾਉਣ ਪਹੁੰਚੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਪਿੰਡਾਂ ਵਿੱਚ ਕੈਂਪ ਵੀ ਲਗਾਏ ਜਾ ਰਹੇ ਹਨ। ਇਸੇ ਤਰ੍ਹਾਂ ਹੀ ਅੱਜ ਸੌ ਦੇ ਕਰੀਬ ਕਿਸਾਨਾਂ ਨੂੰ ਸਿਖਲਾਈ ਵੀ ਦਿੱਤੀ ਗਈ ਹੈ ਕਿ ਕਿਸ ਤਰ੍ਹਾਂ ਝੋਨੇ ਦੀ ਸਿੱਧੀ ਬਿਜਾਈ ਹੁੰਦੀ ਹੈ। ਗੈਰੀ ਬੜਿੰਗ ਨੇ ਪੰਜਾਬ ਸਰਕਾਰ ਦੇ ਵੱਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਦੀ ਰਕਮ ਵੀ ਦਿੱਤੀ ਜਾ ਰਹੀ ਹੈ। ਪਿਛਲੇ ਸਾਲ ਤੋਂ ਇਸ ਬਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਵੱਧ ਹੋਣਗੇ।
ਇਹ ਵੀ ਪੜ੍ਹੋ : ਵਿਧਾਨ ਸਭਾ ਦੇ ਸਪੀਕਰ ਦੀ ਕਾਰ ਹਾਦਸਾਗ੍ਰਸਤ, ਵਾਲ-ਵਾਲ ਬਚੇ ਗਿਆਨਚੰਦ ਗੁਪਤਾ