ਫ਼ਤਿਗੜ੍ਹ ਸਾਹਿਬ: ਪੰਜਾਬ ਵਿੱਚ ਲਗਾਤਾਰ ਹੋ ਰਹੀ ਬਰਸਾਤ ਦੇ ਕਾਰਨ ਪਿੰਡਾਂ ਤੇ ਸ਼ਹਿਰਾਂ ਵਿੱਚ ਹੜ੍ਹ ਵਾਲੇ ਹਾਲਾਤ ਬਣੇ ਹੋਏ ਹਨ। ਇਸੇ ਤਰ੍ਹਾਂ ਹੀ ਫ਼ਤਿਹਗੜ੍ਹ ਸਾਹਿਬ ਵਿੱਚ ਵੀ ਬਰਸਾਤ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ, ਕਿਉਕਿ ਪਾਣੀ ਨਾਲ ਫ਼ਤਹਿਗੜ੍ਹ ਸਾਹਿਬ- ਸਰਹਿੰਦ ਦੀ ਧਰਤੀ ਵੀ ਜਲ-ਥਲ ਹੋ ਗਈ। ਹਾਲਾਤ ਇੰਨੇ ਖ਼ਰਾਬ ਹੋ ਗਏ ਹਨ ਕਿ ਜਿੱਥੇ ਬਰਸਾਤੀ ਪਾਣੀ ਸੜਕਾਂ ਦੇ ਉੱਤੇ ਜਾਮ ਹੈ, ਉੱਥੇ ਹੀ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰ ਕਾਲਜ ਤੇ ਹੋਰ ਕਈ ਕਾਲੋਨੀਆਂ ਵਿੱਚ 4-5 ਫੁੱਟ ਤੱਕ ਜਮਾ ਹੋ ਗਿਆ ਹੈ।
ਵਿਧਾਇਕ ਲਖਵੀਰ ਸਿੰਘ ਰਾਏ ਖੁਦ ਕਰ ਰਹੇ ਪਾਣੀ 'ਚ ਫਸੇ ਲੋਕਾਂ ਨੂੰ ਰੈਸਕਿਊ: ਪਾਣੀ ਵਿੱਚ ਲੋਕਾਂ ਨੂੰ ਘਰ ਵਿੱਚੋਂ ਕੱਢ ਸੁਰੱਖਿਆਤ ਥਾਵਾਂ ਉੱਤੇ ਪਹੁੰਚਾਉਣ ਲਈ ਵਿਧਾਇਕ ਲਖਵੀਰ ਸਿੰਘ ਰਾਏ ਖੁਦ ਟਰੈਕਟਰ ਚਲਾਕੇ ਲੋਕਾਂ ਨੂੰ ਲੈਣ ਜਾ ਰਹੇ ਹਨ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਸਰਹਿੰਦ ਸ਼ਹਿਰ ਦੇ ਚੋਏ ਨਾਲ ਲੱਗਦਾ ਇਲਾਕਾ ਬਰਸਾਤੀ ਪਾਣੀ ਦੀ ਮਾਰ ਹੇਠ ਆ ਗਿਆ ਹੈ। ਉਥੇ ਰਹਿਣ ਵਾਲੇ ਲੋਕਾਂ ਨੂੰ ਬਚਾਉਣ ਲਈ ਰੈਸਕਿਊ ਆਪ੍ਰੇਸ਼ਨ ਜਾਰੀ ਹੈ। ਪੀੜਤ ਲੋਕਾਂ ਨੂੰ ਘਰਾਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ।
ਵਿਧਾਇਕ ਲਖਵੀਰ ਸਿੰਘ ਰਾਏ ਦੀ ਲੋਕਾਂ ਨੂੰ ਅਪੀਲ : ਇਸੇ ਤਰ੍ਹਾਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਵੀ ਬਰਸਾਤੀ ਪਾਣੀ ਨੇ ਦਸਤਕ ਦੇ ਦਿੱਤੀ ਹੈ। ਇਸ ਲਈ ਵਿਦਿਆਰਥੀਆਂ ਨੂੰ ਉੱਥੋਂ ਕੱਢਿਆ ਜਾ ਰਿਹਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਗਾਤਾਰ ਹੋ ਰਹੀ ਬਰਸਾਤ ਵਿੱਚ ਸਾਨੂੰ ਇੱਕ ਦੂਜੇ ਦਾ ਸਹਾਰਾ ਬਣਨਾ ਚਾਹੀਦਾ ਹੈ। ਸਾਨੂੰ ਘਬਰਾਉਣਾ ਨਹੀਂ ਚਾਹੀਦਾ, ਸਗੋਂ ਡੱਟ ਕੇ ਹਾਲਾਤਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ। ਸਭ ਤੋਂ ਪਹਿਲਾਂ ਆਪਣੇ ਆਪ ਨੂੰ ਸੁਰੱਖਿਅਤ ਕੀਤਾ ਜਾਣਾ ਬਹੁਤ ਜਰੂਰੀ ਹੈ।
ਵਿਧਾਇਕ ਰਾਏ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਘਰ ਤੋਂ ਬਾਹਰ ਨਾ ਨਿਕਲਣ, ਕਿਉਂਕਿ ਪਾਣੀ ਕਾਰਨ ਹਾਲਾਤ ਖ਼ਰਾਬ ਹਨ। ਉਥੇ ਹੀ ਵਿਧਾਇਕ ਅਤੇ ਪ੍ਰਸ਼ਾਸ਼ਨ ਦਾ ਲੋਕਾਂ ਧੰਨਵਾਦ ਕਰਦੇ ਹੋਏ ਕਿਹਾ ਕਿ ਵਿਧਾਇਕ ਰਾਏ ਖੁਦ ਲੋਕਾਂ ਨੂੰ ਬਚਾਉਣ ਦੇ ਟਰੈਕਟਰ ਲੈਕੇ ਪਹੁੰਚੇ ਹਨ। ਉਨ੍ਹਾਂ ਨੇ ਦਸਿਆ ਕਿ ਉਹ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰ ਕਾਲਜ ਦੇ ਵਿੱਚ ਰਹਿੰਦੇ ਹਨ ਜਿਥੇ ਬਹੁਤ ਪਾਣੀ ਭਰ ਗਿਆ ਹੈ।