ETV Bharat / state

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

author img

By

Published : Nov 11, 2019, 3:33 PM IST

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਮਲੋਹ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਸ਼ਹਿਰ ਦੇ ਹਰ ਹਿੱਸੇ 'ਚ ਨਗਰ ਕੀਰਤਨ ਦਾ ਸ਼ਹਿਰ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਨਗਰ ਕੀਰਤਨ

ਸ੍ਰੀ ਫ਼ਤਿਹਗੜ੍ਹ ਸਾਹਿਬ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਮਲੋਹ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ ਜਿਸਦੀ ਅਗਵਾਈ ਪੰਜ ਪਿਆਰੇ ਨੇ ਕੀਤੀ। ਇਸ ਦੌਰਾਨ ਸ਼ਹਿਰ ਦੇ ਹਰ ਹਿੱਸੇ 'ਚ ਨਗਰ ਕੀਰਤਨ ਦਾ ਸ਼ਹਿਰ ਵਾਸੀਆਂ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ। ਗੱਲਬਾਤ ਦੌਰਾਨ ਗੁਰਦੁਆਰਾ ਸਿੰਘ ਸਭਾ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ ਨੇ ਲੋਕਾਂ ਨੂੰ ਸਾਂਝੀਵਾਲਤਾ ਦਾ ਸੁਨੇਹਾ ਦਿੰਦਿਆਂ ਗੁਰੂ ਜੀ ਦੇ ਦਿਖਾਏ ਰਾਹ ਤੇ ਚੱਲਣ ਦੀ ਗੱਲ ਆਖੀ।

ਵੇਖੋ ਵੀਡੀਓ

ਜ਼ਿਕਰਯੋਗ ਹੈ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾ ਪ੍ਰਕਾਸ਼ ਪੁਰਬ 12 ਨਵੰਬਰ ਨੂੰ ਸੰਸਾਰ ਭਰ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਪ੍ਰਦੇਸ਼ ਭਰ ਵਿੱਚ ਨਗਰ ਕੀਰਤਨ ਸਜਾਏ ਜਾ ਰਹੇ ਹਨ।

ਇਹ ਵੀ ਪੜ੍ਹੋ- ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਲਈ ਡੇਰਾ ਬਾਬਾ ਨਾਨਕ ਪੁੱਜੇ ਸਿੱਧੂ

Intro:ਜਗਤ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਮਲੋਹ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ। ਜਿਸਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿੱਚ ਸਮਾਪਤ ਹੋਇਆ। ਇਸ ਦੌਰਾਨ ਸ਼ਹਿਰ ਦੇ ਹਰ ਹਿੱਸੇ ਵਿੱਚ ਨਗਰ ਕੀਰਤਨ ਦਾ ਸ਼ਹਿਰ ਵਾਸੀਆਂ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ।

Body:ਸਤਿਗੁਰ ਨਾਨਕ ਪ੍ਰਗਟਿਆ ਮਿੱਟੀ ਧੁੰਦ ਜੱਗ ਚਾਨਣ ਹੋਇਆ ਸਾਂਝੀਵਾਲਤਾ ਦੇ ਪ੍ਰਤੀਕ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾ ਪ੍ਰਕਾਸ਼ ਪੁਰਬ 12 ਨਵੰਬਰ ਨੂੰ ਸੰਸਾਰ ਭਰ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਪ੍ਰਦੇਸ਼ ਭਰ ਵਿੱਚ ਨਗਰ ਕੀਰਤਨ ਸਜਾਏ ਜਾ ਰਹੇ ਹਨ। ਇਸੇ ਲੜੀ ਵਿੱਚ ਅਮਲੋਹ ਦੇ ਗੁਰਦੁਆਰਾ ਸਿੰਘ ਸਭਾ ਵੱਲੋਂ ਵੀ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ। ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਇਸ ਦੌਰਾਨ ਨਗਰ ਕੀਰਤਨ ਦਾ ਸ਼ਹਿਰ ਦੀਆਂ ਵੱਖ ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੌਂਸਲਾਂ ਤੇ ਸ਼ਹਿਰ ਨਿਵਾਸੀਆਂ ਦੇ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ। ਇਸ ਨਗਰ ਕੀਰਤਨ ਵਿੱਚ ਕੀਰਤਨ ਜੱਥੇ, ਢਾਡੀ ਜੱਥੇ, ਸਕੂਲੀ ਬੱਚੇ, ਬੈਂਡ ਵਾਜੇ ਦੀਆਂ ਪਾਰਟੀਆਂ ਦੇ ਇਲਾਵਾ ਗੱਤਕਾ ਟੀਮਾਂ ਨੇ ਆਪਣੇ ਕਲਾ ਦੇ ਜੌਹਰ ਦਿਖਾਏ। ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸਿੰਘ ਸਭਾ ਅਮਲੋਹ ਦੇ ਵਿਖੇ ਹੋਈ। ਨਗਰ ਕੀਤਰਨ ਦੇ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ ਹਾਜਰ ਰਹੇ।

byte - ਦਰਸ਼ਨ ਸਿੰਘ ਚੀਮਾ ( ਪ੍ਰਧਾਨ ਗੁਰਦੁਆਰਾ ਸਿੰਘ ਸਭਾ ਕਮੇਟੀ ਅਮਲੋਹ)

byte - ਗੁਰਪ੍ਰੀਤ ਸਿੰਘ ਰਾਜੂ ਖੰਨਾ ( ਹਲਕਾ ਇੰਚਾਰਜ ਅਮਲੋਹ )

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.