ਸ੍ਰੀ ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸੂਬੇ ਭਰ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਪ੍ਰਦੇਸ਼ ਭਰ ਵਿੱਚ ਨਗਰ ਕੀਰਤਨ ਸਜਾਏ ਜਾ ਰਹੇ ਹਨ। ਇਸੇ ਲੜੀ ਤਹਿਤ ਰਵਿਦਾਸ ਐਸ਼ੋਸ਼ੀਏਨ ਵਲੋਂ ਮੰਡੀ ਗੋਬਿੰਦਗੜ੍ਹ ਵਿਖੇ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਇਸ ਨਗਰ ਕੀਰਤਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਇੱਕ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ। ਇਸ ਪਾਲਕੀ ਦੀ ਅਗਵਾਈ ਪੰਜ ਪਿਆਰੇ ਵੱਲੋਂ ਕੀਤੀ ਗਈ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚੋਂ ਹੁੰਦਾ ਹੋਇਆ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿੱਚ ਸਮਾਪਤ ਹੋਇਆ।
ਹੋਰ ਵੀ ਪੜ੍ਹੋ: 'ਦੇਸ਼ ਵਿਰੋਧੀ ਮਾਨਸਿਕਤਾ, ਸਮਰਥਕਾਂ ਨੂੰ ਦੇਸ਼ ਨਾ ਬਰਦਾਸ਼ਤ ਕਰੇਗਾ, ਨਾ ਮੁਆਫ਼'
ਇਸ ਦੌਰਾਨ ਨਗਰ ਕੀਰਤਨ ਦਾ ਸ਼ਹਿਰ ਦੀਆਂ ਵੱਖ ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੌਂਸਲਾਂ ਤੇ ਸ਼ਹਿਰ ਨਿਵਾਸੀਆਂ ਦੇ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ। ਇਸ ਨਗਰ ਕੀਰਤਨ ਵਿੱਚ ਕੀਰਤਨੀ ਜੱਥੇ, ਢਾਡੀ ਜੱਥੇ, ਸਕੂਲੀ ਬੱਚੇ, ਬੈਂਡ ਵਾਜੇ ਦੀਆਂ ਪਾਰਟੀਆਂ ਤੋਂ ਇਲਾਵਾ ਗੱਤਕਾ ਟੀਮਾਂ ਨੇ ਆਪਣੇ ਕਲਾ ਦੇ ਜੌਹਰ ਦਿਖਾਏ। ਇਸ ਮੌਕੇ ਗੁਰੂ ਰਵਿਦਾਸ ਐਸੋਸੀਏਸ਼ਨ ਦੇ ਪ੍ਰਧਾਨ ਹਰਚੰਦ ਸਿੰਘ ਨਸਰਾਲੀ ਅਤੇ ਐਸਜੀਪੀਸੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵੱਲੋਂ ਸੰਗਤਾਂ ਨੂੰ ਵਧਾਈ ਦਿੱਤੀ ਗਈ।