ਫ਼ਤਿਹਗੜ੍ਹ ਸਾਹਿਬ: 5 ਨਵੰਬਰ ਨੂੰ ਸਮੁੱਚੇ ਭਾਰਤ 'ਚ ਚੱਕਾ ਜਾਮ ਕੀਤਾ ਗਿਆ।ਇਸ ਮੌਕੇ 'ਤੇ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਹੁਣ ਦਿੱਲੀ ਦੂਰ ਨਹੀਂ ਹੈ।ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਦਾ ਘਿਰਾਉ ਚਾਰੋਂ ਪਾਸੇ ਤੋਂ ਕੀਤਾ ਜਾਵੇਗਾ। ਪੰਜਾਬ, ਹਰਿਆਣਾ,ਯੂਪੀ ਤੇ ਰਾਜਸਥਾਨ ਆਦਿ ਦੀਆਂ ਕਿਸਾਨ ਜਥੇਬੰਦੀਆਂ 26-27 ਨੂੰ ਦਿੱਲੀ ਵੱਲ ਕੂਚ ਕਰਨਗਿਆਂ ਤੇ ਰਣਨੀਤੀ ਤਹਿਤ ਦਿੱਲੀ ਨੂੰ ਘੇਰਣਗੀਆਂ। ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਜਾਂ ਤਾਂ ਕਾਲੇ ਕਾਨੂੰਨ ਵਾਪਿਸ ਲੈ ਲਏ ਜਾਣ ਨਹੀਂ ਤਾਂ ਇਸਦੇ ਨਤੀਜੇ ਭੁਗਤਣ ਲਈ ਤਿਆਰ ਰਹਿਣ। ਖੇਤੀ ਬਿੱਲਾਂ ਦੇ ਵਿਰੋਧ 'ਚ ਸਮੁੱਚੇ ਭਾਰਤ 'ਚ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਕਿਸਾਨਾਂ ਵੱਲੋਂ ਚੰਡੀਗੜ੍ਹ-ਲੁਧਿਆਣਾ ਹਾਈਵੇ ਜਾਮ ਕੀਤਾ ਗਿਆ।
ਪੰਜਾਬ ਦੇ ਵਿਧਾਇਕਾਂ ਨੂੰ ਦਿੱਲੀ ਰੋਕਣ 'ਤੇ ਜਦੋਂ ਕਿਸਾਨ ਆਗੂਆਂ ਨੂੰ ਸਵਾਲ ਕੀਤਾ ਗਿਆ ਤਾਂ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਜੇਕਰ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਉਹ ਰੋਡ ਜਾਮ ਕਰ ਦੇਣਗੇ। ਜੱਦ ਤੱਕ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਤੱਦ ਤੱਕ ਇਹ ਸੰਘਰਸ਼ ਹੋਰ ਤਿੱਖਾ ਹੁੰਦਾ ਜਾਵੇਗਾ।
'ਵਿਨਾਸ਼ਕਾਲੇ ਵਿਪਰੀਤ ਬੁੱਧੀ' ਇਹ ਕਹਾਵਤ ਕਿਸਾਨ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸੰਬੋਧਿਤ ਕਰਦੇ ਕਿਹਾ ਕਿ ਉਨ੍ਹਾਂ ਦੀ ਬੁੱਧੀ ਕੰਮ ਨਹੀਂ ਕਰ ਰਹੀ ਤਾਂ ਹੀ ਉਹ ਇਹੋ ਜਿਹੇ ਕਾਨੂੰਨ ਲੈ ਕੇ ਆ ਰਹੇ ਹਨ।