ਫ਼ਤਹਿਗੜ੍ਹ ਸਾਹਿਬ : ਹਲਕਾ ਅਮਲੋਹ ਵਿਖੇ ਪੈਂਦੀ ਦੇਸ਼ ਭਗਤ ਯੂਨੀਵਰਸਿਟੀ ਵਿਖੇ ਉਸ ਸਮੇਂ ਹੰਗਾਮਾ ਖੜਾ ਹੋ ਗਿਆ ਜਦੋਂ ਨਰਸਿੰਗ ਦੇ ਵਿਦਿਆਰੀਆਂ ਵਲੋਂ ਯੂਨੀਵਰਸਿਟੀ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕਰਦੇ ਹੋਏ ਜਿੱਥੇ ਗੋਬਿੰਦਗੜ੍ਹ ਨਾਭਾ ਸਟੇਟ ਹਾਈਵੇ ਜਾਮ ਕਰ ਦਿੱਤਾ ਅਤੇ ਯੂਨੀਵਰਸਟੀ ਪ੍ਰਬੰਧਕਾਂ ਖ਼ਿਲਾਫ਼ ਜਮਕੇ ਨਾਰੇਬਾਜ਼ੀ ਕੀਤੀ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਕਾਲਜ ਮੈਨੇਜਮੈਂਟ ਅਤੇ ਸਟਾਫ ਤੇ ਉਨ੍ਹਾਂ ਨਾਲ ਧੋਖਾ ਕਰਨ ਦੇ ਕਤਿਥ ਦੋਸ਼ ਲਗਾਉਂਦੇ ਕਿਹਾ ਕਿ ਕਾਲਜ ਵਿੱਚ ਆਈਐਨਸੀ ਤੋਂ ਮਾਨਤਾ ਪ੍ਰਾਪਤ ਕਰੀਬ 50-60 ਸੀਟਾਂ ਹਨ, ਪਰ ਮੈਨੇਜਮੈਂਟ ਵੱਲੋ 150 ਦੇ ਕਰੀਬ ਦਾਖਲੇ ਕੀਤੇ ਗਏ ਹਨ।
ਕੀ ਹੈ ਮਾਮਲਾ : ਇਸ ਨਾਲ ਨਰਸਿੰਗ ਦੇ ਪਹਿਲੇ,ਦੂਜੇ ਅਤੇ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗਾ ਹੋਇਆ। ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਮੰਗ ਕੀਤੀ ਕਿ ਉਨਾਂ ਨੂੰ ਆਈਐਨਸੀ ਤੋਂ ਮਾਨਤਾ ਪ੍ਰਾਪਤ ਕਾਲੇਜ ਦੀਆ ਡਿਗਰੀਆਂ ਦਿੱਤੀਆਂ ਜਾਣ,ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਾਡੀਆਂ ਮੰਗਾ ਅਤੇ ਸਾਡੀਆਂ ਮੁਸ਼ਕਿਲਾਂ ਦਾ ਹੱਲ ਨਾ ਹੋਇਆ, ਤਾਂ ਅਸੀਂ ਸਾਰੇ ਜਾਨ ਦੇ ਦੇ ਦੇਵਾਂਗੇ ਕਿਉੰਕਿ ਇਸ ਤੋਂ ਇਲਾਵਾ ਸਾਡੇ ਕੋਲ ਕੋਈ ਚਾਰਾ ਹੀ ਨਹੀ ਰਹਿੰਦਾ।
ਮੌਕੇ ਉੱਤੇ ਪੁਲਿਸ ਵੀ ਰਹੀ ਮੌਜੂਦ: ਇਸ ਮੌਕੇ ਨੂੰ ਦੇਖਦੇ ਹੋਏ ਜਿਲ੍ਹਾ ਪੁਲਿਸ ਪ੍ਰਮੁੱਖ ਡਾ. ਰਵਜੋਤ ਗਰੇਵਾਲ ਅਤੇ ਜਿਲ੍ਹੇ ਦੇ ਉੱਚ ਅਧਿਕਾਰੀ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਬਲ ਤੈਨਾਤ ਸੀ। ਇਸ ਸਬੰਧੀ ਜ਼ਿਲ੍ਹਾ ਪੁਲਿਸ ਪ੍ਰਮੁੱਖ ਡਾ. ਰਵਜੋਤ ਗਰੇਵਾਲ ਨੇ ਕਿਹਾ ਕਿ ਮਾਮਲਾ ਬੇਹੱਦ ਗੰਭੀਰ ਹੈ। ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਗਿਆ ਹੈ ਜਿਸ ਨੂੰ ਜਲਦ ਸੁਲਝਾਉਂਦੇ ਹੋਏ ਮੈਨੇਜਮੈਂਟ ਨਾਲ ਗੱਲਬਾਤ ਕਰ ਇਸ ਦਾ ਜਲਦ ਹੱਲ ਕੀਤਾ ਜਾਵੇਗਾ। ਉੱਥੇ ਹੀ, ਮੈਨੇਮੈਂਟ ਵਲੋਂ ਪ੍ਰਦੀਪ ਕੁਮਾਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਵੀ ਵਿਦਿਆਰਥੀਆ ਨੂੰ ਸਮੱਸਿਆ ਹੈ, ਉਨ੍ਹਾਂ ਨੂੰ ਜਲਦ ਹੱਲ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਬੱਚਿਆਂ ਦੀ ਸਮੱਸਿਆ ਨੂੰ ਸਮਝ ਦੇ ਹਨ। ਉਹ ਵਿਦਿਆਰਥੀਆ ਨੂੰ ਅਪੀਲ ਕਰਦੇ ਹਨ ਕਿ ਉਹ ਸ਼ਾਂਤੀ ਬਣਾਕੇ ਰੱਖਣ। ਉਨ੍ਹਾਂ ਨੇ ਕਿਹਾ ਕਿ ਬੱਚਿਆ ਦੀ ਜੰਮੂ ਵਿੱਚ ਵੀ ਰਜਿਸਟ੍ਰੇਸ਼ਨ ਹੋਵੇਗੀ। ਉੱਥੇ ਹੀ, ਉਨ੍ਹਾਂ ਨੇ ਕਿਹਾ ਕਿ ਬੱਚਿਆ ਦੀ ਇਕ ਕਲਾਸ ਵਿੱਚ 100 ਦਾਖਲੇ ਕੀਤੇ ਗਏ ਹਨ, ਇਸ ਤੋਂ ਵੱਧ ਨਹੀਂ ਹੈ।