ਸ੍ਰੀ ਫਤਹਿਗੜ੍ਹ ਸਾਹਿਬ: ਖੇਤੀ ਕਾਨੂੰਨਾਂ ਨੂੰ ਲੈਕੇ ਭਾਰਤੀ ਜਨਤਾ ਪਾਰਟੀ ਦਾ ਹਰ ਥਾਂ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਮੌਜੂਦਾ ਸਮੇਂ ’ਚ ਨਗਰ ਕੌਂਸਲ ਚੋਣਾਂ ਦੌਰਾਨ ਸ਼ਹਿਰ ’ਚ ਚੋਣ ਪ੍ਰਚਾਰ ਕਰ ਰਹੇ ਭਾਜਪਾ ਵਰਕਰਾਂ ਦਾ ਕਿਸਾਨੀ ਝੰਡੇ ਹੇਠ ਲੋਕਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਸਰਹਿੰਦ ਵਿਖੇ ਭੱਟੀ ਰੋਡ ’ਤੇ ਸਥਿਤ ਅਮਨ ਕਾਲੋਨੀ ਵਿਚ ਕਾਲੋਨੀ ਨਿਵਾਸੀਆਂ ਨੇ ਵੋਟਾਂ ਮੰਗਣ ਆਏ ਬੀਜੇਪੀ ਦੇ ਵਰਕਰਾਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇੱਥੇ ਹੀ ਬਸ ਨਹੀਂ ਕਿਸਾਨਾਂ ਨੇ ਵਿਰੋਧ ਜਤਾਉਂਦਿਆਂ ਭਾਜਪਾ ਦਾ ਚੋਣ ਦਫ਼ਤਰ ਵੀ ਬੰਦ ਕਰਵਾਇਆ।
ਸ੍ਰੀ ਫਤਹਿਗੜ੍ਹ ਸਾਹਿਬ ’ਚ ਨਗਰ ਕੌਂਸਲ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਦਾ ਹੋਇਆ ਵਿਰੋਧ
ਖੇਤੀ ਕਾਨੂੰਨਾਂ ਨੂੰ ਲੈਕੇ ਭਾਰਤੀ ਜਨਤਾ ਪਾਰਟੀ ਦਾ ਹਰ ਥਾਂ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਮੌਜੂਦਾ ਸਮੇਂ ’ਚ ਨਗਰ ਕੌਂਸਲ ਚੋਣਾਂ ਦੌਰਾਨ ਸ਼ਹਿਰ ’ਚ ਚੋਣ ਪ੍ਰਚਾਰ ਕਰ ਰਹੇ ਭਾਜਪਾ ਵਰਕਰਾਂ ਦਾ ਕਿਸਾਨੀ ਝੰਡੇ ਹੇਠ ਲੋਕਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ।
ਤਸਵੀਰ