ਫਤਿਹਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਵੱਲੋਂ ਆਪਣੀ ਸਲਾਨਾ 52ਵੀਂ ਅਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਆਖਿਆ ਕਿ ਕੁਝ ਪਾਰਟੀਆਂ ਸਿੱਖ ਧਰਮ ਵਿੱਚ ਫੁੱਟ ਪਾਉਣ ਦਾ ਕੰਮ ਕਰ ਰਹੀਆਂ ਹਨ।
ਉਨ੍ਹਾਂ ਮਾਤਾ ਗੁਰਜੀ ਕਾਲਜ ਦੇ ਵਿਦਿਆਰਥੀਆਂ ਦੀਆਂ ਖੇਡਾਂ, ਸੱਭਿਆਚਾਰਕ ਤੇ ਵੱਖ-ਵੱਖ ਖੇਤਰਾਂ ਵਿੱਚ ਹਾਸਲ ਕੀਤੀਆਂ ਪ੍ਰਾਪਤੀਆਂ ਦੀ ਪ੍ਰਸ਼ੰਸਾਂ ਕੀਤੀ। ਉਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੀ ਵੰਡ ਕੀਤੀ ਤੇ ਕਾਲਜ ਤੋਂ ਪੜ੍ਹ ਕੇ ਵੱਖ-ਵੱਖ ਅਹੁਦਿਆਂ ਉੱਤੇ ਕੰਮ ਕਰਨ ਵਾਲੇ ਸਾਬਕਾ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਵਿੱਚ ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਣਵਾਈ ਟਲੀ
ਭਾਈ ਲੌਂਗੋਵਾਲ ਨੇ ਬੀਤੇ ਦਿਨੀਂ ਲੌਂਗੋਵਾਲ ਵਿੱਚ ਹੋਏ ਭਿਆਨਕ ਹਾਦਸੇ ਉੱਤੇ ਵੀ ਦੁੱਖ ਦਾ ਇਜ਼ਹਾਰ ਕੀਤਾ ਤੇ ਬੱਚਿਆਂ ਨੂੰ ਬਚਾਉਣ ਵਾਲੀ 14 ਸਾਲਾ ਅਮਨਦੀਪ ਕੌਰ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ। ਪੀੜਤ ਪਰਿਵਾਰਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮਦਦ ਦੇਣ ਦੀ ਵੀ ਗੱਲ ਲੌਂਗੋਵਾਲ ਵੱਲੋਂ ਆਖੀ ਗਈ।