ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜਗਤ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਕਬੱਡੀ ਐਸੋਸੀਏਸ਼ਨ ਵੱਲੋਂ ਨੈਸ਼ਨਲ ਸਟਾਈਲ ਲੀਗ ਚੈਂਪੀਅਨਸ਼ਿਪ (National Style League Championship by Punjab Kabaddi Association) ਕਰਵਾਈ ਗਈ। ਜਿਸ ਵਿੱਚ ਉੱਚ ਕੋਟੀ ਦੀਆਂ 8 ਟੀਮਾਂ ਨੇ ਭਾਗ ਲਿਆ।
ਇਸ ਮੌਕੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਸਮਾਰੋਹ ਦੀ ਰਸਮ ਅਦਾ ਕਰਨ ਲਈ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ 9District Akali Dal President Jagdeep Singh Cheema) ਪਹੁੰਚੇ। ਜਦੋਂਕਿ ਪੰਜਾਬ ਕਬੱਡੀ ਐਸੋਸੀਏਸ਼ਨ ਫ਼ਤਿਹਗੜ੍ਹ ਸਾਹਿਬ(Punjab Kabaddi Association Fatehgarh Sahib) ਦੇ ਪ੍ਰਧਾਨ ਇੰਦਰਜੀਤ ਸਿੰਘ ਸੰਧੂ ਨੇ ਚੈਂਪੀਅਨਸ਼ਿਪ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ। ਇਸ ਮੌਕੇ 'ਤੇ ਮੁੱਖ ਮਹਿਮਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਚੀਮਾ ਨੇ ਕਿਹਾ ਕਿ ਨੌਜਵਾਨਾਂ ਨੂੰ ਮਾਂ ਖੇਡ ਕਬੱਡੀ ਨਾਲ ਜੋੜਨ ਲਈ ਪੰਜਾਬ ਕਬੱਡੀ ਐਸੋਸੀਏਸ਼ਨ ਵੱਲੋਂ ਖੇਡਾਂ ਦੇ ਖੇਤਰ ਵਿੱਚ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।
ਜਥੇਦਾਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਸਮੇਂ ਕਬੱਡੀ ਮਾਂ ਖੇਡ ਨੂੰ ਕੱਖਾਂ ਤੋਂ ਲੱਖਾਂ ਤੱਕ ਪਹੁੰਚਾਇਆ ਗਿਆ। ਜਿਸਦੀ ਬਦੌਲਤ ਅੱਜ ਵਿਸ਼ਵ ਭਰ ਵਿੱਚ ਪੰਜਾਬੀ ਮਾਂ ਖੇਡ ਕਬੱਡੀ ਦਾ ਨਾਮ ਗੂੰਜ ਰਿਹਾ ਹੈ। ਇਸ ਮੌਕੇ 'ਤੇ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੂਰੇ ਪੰਜਾਬ ਭਰ ਵਿੱਚੋਂ ਖਿਡਾਰੀਆਂ ਦੀ ਚੋਣ ਕਰਕੇ ਟੀਮਾਂ ਵਿੱਚ ਬਣਾਈਆਂ ਗਈਆਂ ਹਨ, ਜੋ ਕਿ ਚੋਟੀ ਦੇ ਖਿਡਾਰੀ ਹਨ।
ਉਨ੍ਹਾਂ ਦੱਸਿਆ ਕਿ ਹੋਏ ਮੁਕਾਬਲਿਆਂ ਦੇ ਲੀਗ ਮੈਚ ਵਿੱਚ ਫ਼ਤਿਹਗੜ੍ਹ ਸਾਹਿਬ, ਬਰਨਾਲਾ, ਫਾਜ਼ਿਲਕਾ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਰੋਪੜ ਅਤੇ ਮੁਕਤਸਰ ਦੀਆਂ ਟੀਮਾਂ ਨੇ ਭਾਗ ਲਿਆ। ਇਸ ਮੌਕੇ 'ਤੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਕਬੱਡੀ ਖਿਡਾਰੀਆਂ ਨੇ ਵੀ ਲੀਗ ਮੈਚ ਕਰਵਾਉਣ ਵਾਲੀ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਸਾਡੇ ਵੱਲੋਂ ਇਸ ਤੋਂ ਵੀ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਮਗਰੋਂ ਹਰ ਕੋਈ ਦੇ ਰਿਹੈ ਸ਼ਰਧਾਂਜਲੀ