ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸ਼ਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਅਖੀਰਲੇ ਦਿਨ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਸਜਾਏ ਗਏ ਨਗਰ ਕੀਰਤਨ ਵਿੱਚ ਲੱਖਾਂ ਦੀ ਤਦਾਦ ਵਿੱਚ ਸੰਗਤਾਂ ਪਹੁੰਚੀਆਂ। ਉੱਥੇ ਹੀ ਪੰਜਾਬ ਵਿੱਚ ਲੱਚਰ ਗਾਇਕੀ ਨੂੰ ਬੰਦ ਕਰਾਉਣ ਲਈ ਆਵਾਜ਼ ਚੁੱਕਣ ਵਾਲੇ ਪੰਡਿਤਰਾਓ ਧਰੇਨਵਰ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪਹੁੰਚੇ।
ਪੰਜਾਬੀ ਗਾਇਕਾਂ ਬਾਰੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਅੱਜ ਇਹ ਸੰਦੇਸ਼ ਦੇਣਾ ਚਾਹੁੰਦੇ ਹਨ, ਕਿ ਕਲਾਕਾਰਾਂ ਬਾਬੇ ਨਾਨਕ ਦੀ ਬਾਣੀ ਗਾਓਣ। ਅੱਜ ਕੱਲ੍ਹ ਦੇ ਕਲਾਕਾਰ ਇਹ ਨਹੀਂ ਗਾਉਂਦੇ ਉਹ ਹਥਿਆਰਾਂ ਵਾਲੇ, ਸ਼ਰਾਬ ਪੀਣ ਵਾਲੇ ਗਾਣੇ ਗਾਉਂਦੇ ਹਨ ਉਹ ਇੱਕ ਕਾਤਲ ਕਲਾਕਾਰ ਹਨ।
ਉਨ੍ਹਾਂ ਨੇ ਕਲਾਕਾਰਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਤੇ ਅਤੇ ਹੋਰ ਸ਼ਹੀਦਾਂ ਦੇ ਗੀਤ ਗਾਉਣੇ ਚਾਹੀਦੇ ਹਨ। ਇਸ ਨਾਲ ਲੋਕਾਂ ਨੂੰ ਸਾਡੇ ਸੱਭਿਆਚਾਰ ਬਾਰੇ ਪਤਾ ਲੱਗ ਸਕੇ ਅਤੇ ਇਤਿਹਾਸ ਬਾਰੇ ਜਾਣੂ ਹੋ ਸਕਣ।