ETV Bharat / state

ਪੰਜੋਲੀ ਤੇ ਰੰਧਾਵਾ ਨੇ ਮੋਦੀ ਅਤੇ ਇਕਬਾਲ ਸਿੰਘ ਵੱਲੋਂ ਸਿੱਖ ਇਤਿਹਾਸ ਬਾਰੇ ਕੀਤੀਆਂ ਟਿੱਪਣੀਆਂ ਦੀ ਕੀਤੀ ਨਿੰਦਾ - Sikh history

ਅਯੋਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਭੂਮੀ ਪੂਜਨ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਕੀਤੀਆਂ ਟਿੱਪਣੀਆਂ ਦਾ ਮਾਮਲਾ ਭੱਖ ਚੁੱਕਿਆ ਹੈ। ਸਿੱਖ ਇਤਿਹਾਸ ਬਾਰੇ ਕੀਤੀਆਂ ਇਨ੍ਹਾਂ ਟਿੱਪਣੀਆਂ ਨੂੰ ਲੈ ਕੇ ਸਿੱਖ ਜਗਤ ਵਿੱਚ ਤਿੱਖੀ ਪ੍ਰਤੀਕਿਰਿਆ ਵੇਖਣ ਨੂੰ ਮਿਲ ਰਹੀ। ਸ਼੍ਰੋਣਮੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਸੀਨੀਅਰ ਮੈਂਬਰਾਂ ਨੇ ਇਨ੍ਹਾਂ ਟਿੱਪਣੀਆਂ ਦੀ ਨਿੰਦਾ ਕੀਤੀ ਹੈ।

Panjoli and Randhawa condemned the remarks made by Modi and Iqbal Singh on Sikh history
ਪੰਜੋਲੀ ਤੇ ਰੰਧਾਵਾ ਨੇ ਮੋਦੀ ਅਤੇ ਇਕਬਾਲ ਸਿੰਘ ਵੱਲੋਂ ਸਿੱਖ ਇਤਿਹਾਸ ਬਾਰੇ ਕੀਤੀਆਂ ਟਿੱਪਣੀਆਂ ਦੀ ਕੀਤੀ ਨਿੰਦਾ
author img

By

Published : Aug 9, 2020, 4:29 AM IST

ਫ਼ਤਿਹਗੜ੍ਹ ਸਾਹਿਬ: ਅਯੋਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਭੂਮੀ ਪੂਜਨ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਕੀਤੀਆਂ ਟਿੱਪਣੀਆਂ ਦਾ ਮਾਮਲਾ ਭੱਖ ਚੁੱਕਿਆ ਹੈ। ਸਿੱਖ ਇਤਿਹਾਸ ਬਾਰੇ ਕੀਤੀਆਂ ਇਨ੍ਹਾਂ ਟਿੱਪਣੀਆਂ ਨੂੰ ਲੈ ਕੇ ਸਿੱਖ ਜਗਤ ਵਿੱਚ ਤਿੱਖੀ ਪ੍ਰਤੀਕਿਰਿਆ ਵੇਖਣ ਨੂੰ ਮਿਲ ਰਹੀ। ਸ਼੍ਰੋਣਮੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਸੀਨੀਅਰ ਮੈਂਬਰਾਂ ਨੇ ਇਨ੍ਹਾਂ ਟਿੱਪਣੀਆਂ ਦੀ ਨਿੰਦਾ ਕੀਤੀ ਹੈ।

ਪੰਜੋਲੀ ਤੇ ਰੰਧਾਵਾ ਨੇ ਮੋਦੀ ਅਤੇ ਇਕਬਾਲ ਸਿੰਘ ਵੱਲੋਂ ਸਿੱਖ ਇਤਿਹਾਸ ਬਾਰੇ ਕੀਤੀਆਂ ਟਿੱਪਣੀਆਂ ਦੀ ਕੀਤੀ ਨਿੰਦਾ

ਇਸੇ ਤਰ੍ਹਾਂ ਹੀ ਫਤਿਹਗੜ੍ਹ ਸਾਹਿਬ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਕਬਾਲ ਸਿੰਘ ਵੱਲੋਂ ਇਹ ਸਿਰਫ ਮੌਕੇ ਦੀ ਸਰਕਾਰ ਨੂੰ ਖੁਸ਼ ਕਰਨ ਦੇ ਲਈ ਕਿਹਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਆਨੰਦਪੁਰ ਸਾਹਿਬ ਵਿਖੇ ਸਿੱਖ ਪੰਥ ਦੀ ਸਥਾਪਨਾ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਜਾਤ ਪਾਤ ਦਾ ਭੇਦਭਾਵ ਖ਼ਤਮ ਕੀਤਾ ਗਿਆ ਪਰ ਗਿਆਨੀ ਇਕਬਾਲ ਸਿੰਘ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਜਾਤ ਪਾਤ ਪ੍ਰਤੀ ਟਿੱਪਣੀ ਕਰਨਾ ਬਹੁਤ ਹੀ ਨਿੰਦਣਯੋਗ ਹੈ।

ਉੱਥੇ ਹੀ ਇਸ ਬਾਰੇ ਬੋਲ ਦੇ ਹੋਏ ਐਸਜੀਪੀਸੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਗਿਆਨੀ ਇਕਬਾਲ ਸਿੰਘ ਦੁਆਰਾ ਕੀਤੀ ਟਿੱਪਣੀ ਦੀ ਨਿੰਦਿਆ ਕਰਦੇ ਹੋਏ ਕਿਹਾ ਕਿ ਇਹ ਬਿਆਨ ਘਟੀਆ ਤੇ ਨਿੰਦਣਯੋਗ ਹੈ। ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਲਿਖਾਰੀਆਂ ਨੇ ਕਈ ਕਿਤਾਬਾਂ ਤੇ ਇਤਿਹਾਸ ਵਿੱਚ ਲਿਖਿਆ ਹੈ ਜੋ ਕਿ ਗੁਰਮਤਿ ਦੀ ਕਸੌਟੀ ਤੇ ਖਰਾ ਨਹੀਂ ਉੱਤਰਦਾ। ਜਿਨ੍ਹਾਂ ਨੂੰ ਆਧਾਰ ਬਣਾ ਕੇ ਅਜਿਹਾ ਬਿਆਨ ਦਿੱਤੇ ਜਾ ਰਹੇ ਹਨ।

ਪੰਜੋਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭੂਮੀ ਪੂਜਨ ਸਮਾਗਮ ਵਿੱਚ ਸ਼ਾਮਲ ਹੋਣ ਨੂੰ ਵੀ ਗਲਤ ਦੱਸਿਆ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨੇ ਆਪਣੇ ਸੰਵਿਧਾਨਕ ਫਰਜ਼ਾਂ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਦੇ ਸਮਾਗਮ ਵਿੱਚ ਸ਼ਾਮਲ ਹੋਣ ਨਾਲ ਦੇਸ਼ ਦਾ ਲੋਕਤੰਤਰ ਹਾਰਿਆ ਹੈ ਅਤੇ ਧਰਮ ਨਿਰਪੱਖਤਾ ਨੂੰ ਨੁਕਸਾਨ ਪਹੁੰਚਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.